ਹੁਕਮਨਾਮਾ ਸਾਹਿਬ
Hukamnama Sahib
Sunday, 02 June 2019
ਐਤਵਾਰ, ੧੯ ਜੇਠ (ਸੰਮਤ ੫੫੧ ਨਾਨਕਸ਼ਾਹੀ)
Ang 692 · Raag Dhanaasree · Guru Arjan Dev Ji
ਗੁਰਮੁਖੀ (Gurmukhi)
ਧਨਾਸਰੀ ਮਹਲਾ ੫ ਘਰੁ ੬
dhanaasaree mahalaa panjavaa ghar chhayvaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥
sunahu sa(n)t piaare binau hamaare jeeau ||
ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥
har bin mukat na kaahoo jeeau || rahaau ||
ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥
man niramal karam kar taaran taran har avar ja(n)jaal terai kaahoo na kaam jeeau ||
ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥
jeevan dhevaa paarabraham sevaa ih upadhes mo kau gur dheenaa jeeau ||1||
ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥
tis siau na laieeaai heet jaa ko kichh naahee beet a(n)t kee baar oh sa(n)g na chaalai ||
ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥
man tan too aaraadh har ke preetam saadh jaa kai sa(n)g tere ba(n)dhan chhooTai ||2||
ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥
gahu paarabraham saran hiradhai kamal charan avar aas kachh paTal na keejai ||
ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥
soiee bhagat giaanee dhiaanee tapaa soiee naanak jaa kau kirapaa keejai ||3||1||29||
English Translation
RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause ||
Your spouse, children, body, house and possessions — you think these will give you peace. But none of these shall be yours, when the time of death comes. || 1 ||
Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 ||
You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 ||
Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ।
ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧।
ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।
(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ?।੩।
(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ।੪।
੫। ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।
Source: SGPC Official; BaniDB · Read Ang 692 in Sri Guru Granth Sahib Ji