ਹੁਕਮਨਾਮਾ ਸਾਹਿਬ

Hukamnama Sahib

Thursday, 06 June 2019

ਵੀਰਵਾਰ, ੨੩ ਜੇਠ (ਸੰਮਤ ੫੫੧ ਨਾਨਕਸ਼ਾਹੀ)

Ang 569 · Raag Dhanaasree · Guru Raam Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੪ ॥

dhanaasaree mahalaa chauthhaa ||

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

har har boo(n)dh bhe har suaamee ham chaatirak bilal bilalaatee ||

ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

har har kirapaa karahu prabh apanee mukh dhevahu har nimakhaatee ||1||

ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

har bin reh na sakau ik raatee ||

ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

jiau bin amalai amalee mar jaiee hai tiau har bin ham mar jaatee || rahaau ||

ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥

tum har saravar at agaeh ham leh na sakeh a(n)t maatee ||

ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥

too parai parai apara(n)par suaamee mit jaanahu aapan gaatee ||2||

ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥

har ke sa(n)t janaa har japio gur ra(n)g chaloolai raatee ||

ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥

har har bhagat banee at sobhaa har japio uootam paatee ||3||

ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥

aape Thaakur aape sevak aap banaavai bhaatee ||

ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

naanak jan tumaree saranaiee har raakhahu laaj bhagaatee ||4||5||

English Translation

WADAHANS, THIRD MEHL:

O my mind, contemplate the True Lord forever. Dwell in peace in the home of your own being, and the Messenger of Death will not be able to touch you. The noose of the Messenger of Death will not be able to touch you, when you embrace love for the True Word of the Shabad. Forever imbued with the True Lord, the mind becomes immaculate, and its comings and goings are ended. The love of duality and doubt have ruined the self-willed manmukh, who is lured away by the Messenger of Death. Says Nanak, listen, O my mind: contemplate the True Lord forever. || 1 ||

O my mind, the treasure is deep within you; do not search for it on the outside. Eat only that which is pleasing to the Lord; as Gurmukh, receive the blessing of His Glance of Grace. As Gurmukh, receive the blessing of His Glance of Grace, O my mind; the Name of the Lord, your help and support, is deep within you. The self-willed manmukhs are blind and devoid of wisdom; they are ruined by the love of duality. Without the Name, no one is emancipated. All are bound by the Messenger of Death. O Nanak, the treasure is deep within you; do not search for it on the outside. || 2 ||

O my mind, obtaining the blessing of this human birth, some are engaged in the trade of Truth. They serve their True Guru, and the Infinite Word of the Shabad resounds deep within. Deep within is the Infinite Shabad, and the Beloved Naam, the Name of the Lord; through the Naam, the nine treasures are obtained. The self-willed manmukhs are engrossed in emotional attachment to Maya; they suffer in pain, and through duality, they lose their honor. But those who conquer their ego, and merge in the True Shabad, are totally imbued with Truth. O Nanak, it is so difficult to obtain this human life; the True Guru imparts this understanding. || 3 ||

O my mind, those who serve their True Guru are the most fortunate beings. Those who conquer their minds are beings of renunciation and detachment. They are beings of renunciation and detachment — they are lovingly focused on the True One; they realize and understand themselves. Their intellect is steady, deep and profound; as Gurmukh, they naturally chant the Naam, the Name of the Lord. Some are lovers of beautiful young women; infatuation with Maya is very dear to them. The unfortunate self-willed manmukhs remain asleep. O Nanak, those who intuitively serve their Guru have perfect destiny. || 4 || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ । ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ । (ਇਸ ਵਾਸਤੇ) ਨਾਨਕ ਆਖਦਾ ਹੈ—ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ।੧।

ਹੇ ਮੇਰੇ ਮਨ! (ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ । ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ । ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) । ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ । ਹੇ ਨਾਨਕ! (ਆਖ—) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ । (ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ।੨।

ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ । ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ । ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪੇ੍ਰਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ।੩।

ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ । (ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ । ਹੇ ਨਾਨਕ! (ਆਖ—) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ।੪।੩।

Source: SGPC Official; BaniDB · Read Ang 569 in Sri Guru Granth Sahib Ji

On this day in earlier years

  • Wednesday, 06 June 2018 ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ Ang 630 · Raag Sorath
  • Tuesday, 06 June 2017 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Monday, 06 June 2016 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Saturday, 06 June 2015 ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ Ang 783 · Raag Soohee
  • Friday, 06 June 2014 ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ Ang 545 · Raag Bihaagraa
  • Thursday, 06 June 2013 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree