ਹੁਕਮਨਾਮਾ ਸਾਹਿਬ

Hukamnama Sahib

Friday, 07 June 2019

ਸ਼ੁੱਕਰਵਾਰ, ੨੪ ਜੇਠ (ਸੰਮਤ ੫੫੧ ਨਾਨਕਸ਼ਾਹੀ)

Ang 692 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੩ ॥

vaddaha(n)s mahalaa teejaa ||

ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥

man meriaa too sadhaa sach samaal jeeau ||

ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥

aapanai ghar too sukh vaseh poh na sakai jamakaal jeeau ||

ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥

kaal jaal jam joh na saakai saachai sabadh liv laae ||

ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥

sadhaa sach rataa man niramal aavan jaan rahaae ||

ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥

dhoojai bhai bharam vigutee manmukh mohee jamakaal ||

ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥

kahai naanak sun man mere too sadhaa sach samaal ||1||

ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥

man meriaa a(n)tar terai nidhaan hai baahar vasat na bhaal ||

ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥

jo bhaavai so bhu(n)ch too gurmukh nadhar nihaal ||

ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥

gurmukh nadhar nihaal man mere a(n)tar har naam sakhaiee ||

ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥

manmukh a(n)dhule giaan vihoone dhoojai bhai khuaaiee ||

ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥

bin naavai ko chhooTai naahee sabh baadhee jamakaal ||

ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥

naanak a(n)tar terai nidhaan hai too baahar vasat na bhaal ||2||

ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥

man meriaa janam padhaarath pai kai ik sach lage vaapaaraa ||

ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥

satigur sevan aapanaa a(n)tar sabadh apaaraa ||

ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥

a(n)tar sabadh apaaraa har naam piaaraa naame nau nidh paiee ||

ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥

manmukh maiaa moh viaape dhookh sa(n)taape dhoojai pat gavaiee ||

ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥

haumai maar sach sabadh samaane sach rate adhikaiee ||

ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥

naanak maanas janam dhula(n)bh hai satigur boojh bujhaiee ||3||

ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥

man mere satigur sevan aapanaa se jan vaddabhaagee raam ||

ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥

jo man maareh aapanaa se purakh bairaagee raam ||

ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥

se jan bairaagee sach liv laagee aapanaa aap pachhaaniaa ||

ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥

mat nihachal at gooRee gurmukh sahaje naam vakhaaniaa ||

ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥

eik kaaman hitakaaree maiaa moh piaaree manmukh soi rahe abhaage ||

ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥

naanak sahaje seveh gur apanaa se poore vaddabhaage ||4||3||

English Translation

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 ||

O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause ||

Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

ਪੰਜਾਬੀ ਵਿਆਖਿਆ (Punjabi Explanation)

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ।।੧।

ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।

(ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।੨।੩।

Source: SGPC Official; BaniDB · Read Ang 692 in Sri Guru Granth Sahib Ji

On this day in earlier years

  • Thursday, 07 June 2018 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Wednesday, 07 June 2017 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 680 · Raag Dhanaasree
  • Tuesday, 07 June 2016 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Sunday, 07 June 2015 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Saturday, 07 June 2014 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Friday, 07 June 2013 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath