ਹੁਕਮਨਾਮਾ ਸਾਹਿਬ

Hukamnama Sahib

Thursday, 13 June 2019

ਵੀਰਵਾਰ, ੩੦ ਜੇਠ (ਸੰਮਤ ੫੫੧ ਨਾਨਕਸ਼ਾਹੀ)

Ang 643 · Raag Dhanaasree · Guru Nanak Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

dhanaasaree mahalaa pehilaa ghar doojaa asaTapadheeaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਗੁਰੁ ਸਾਗਰੁ ਰਤਨੀ ਭਰਪੂਰੇ ॥

gur saagar ratanee bharapoore ||

ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

a(n)mrit sa(n)t chugeh nahee dhoore ||

ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥

har ras chog chugeh prabh bhaavai ||

ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥

saravar meh ha(n)s praanapat paavai ||1||

ਕਿਆ ਬਗੁ ਬਪੁੜਾ ਛਪੜੀ ਨਾਇ ॥

kiaa bag bapuRaa chhapaRee nai ||

ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥

keechaR ddoobai mail na jai ||1|| rahaau ||

ਰਖਿ ਰਖਿ ਚਰਨ ਧਰੇ ਵੀਚਾਰੀ ॥

rakh rakh charan dhare veechaaree ||

ਦੁਬਿਧਾ ਛੋਡਿ ਭਏ ਨਿਰੰਕਾਰੀ ॥

dhubidhaa chhodd bhe nira(n)kaaree ||

ਮੁਕਤਿ ਪਦਾਰਥੁ ਹਰਿ ਰਸ ਚਾਖੇ ॥

mukat padhaarath har ras chaakhe ||

ਆਵਣ ਜਾਣ ਰਹੇ ਗੁਰਿ ਰਾਖੇ ॥੨॥

aavan jaan rahe gur raakhe ||2||

ਸਰਵਰ ਹੰਸਾ ਛੋਡਿ ਨ ਜਾਇ ॥

saravar ha(n)saa chhodd na jai ||

ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥

prem bhagat kar sahaj samai ||

ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥

saravar meh ha(n)s ha(n)s meh saagar ||

ਅਕਥ ਕਥਾ ਗੁਰ ਬਚਨੀ ਆਦਰੁ ॥੩॥

akath kathaa gur bachanee aadhar ||3||

ਸੁੰਨ ਮੰਡਲ ਇਕੁ ਜੋਗੀ ਬੈਸੇ ॥

su(n)n ma(n)ddal ik jogee baise ||

ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥

naar na purakh kahahu kouoo kaise ||

ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥

tirabhavan jot rahe liv laiee ||

ਸੁਰਿ ਨਰ ਨਾਥ ਸਚੇ ਸਰਣਾਈ ॥੪॥

sur nar naath sache saranaiee ||4||

ਆਨੰਦ ਮੂਲੁ ਅਨਾਥ ਅਧਾਰੀ ॥

aana(n)dh mool anaath adhaaree ||

ਗੁਰਮੁਖਿ ਭਗਤਿ ਸਹਜਿ ਬੀਚਾਰੀ ॥

gurmukh bhagat sahaj beechaaree ||

ਭਗਤਿ ਵਛਲ ਭੈ ਕਾਟਣਹਾਰੇ ॥

bhagat vachhal bhai kaaTanahaare ||

ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥

haumai maar mile pag dhaare ||5||

ਅਨਿਕ ਜਤਨ ਕਰਿ ਕਾਲੁ ਸੰਤਾਏ ॥

anik jatan kar kaal sa(n)taae ||

ਮਰਣੁ ਲਿਖਾਇ ਮੰਡਲ ਮਹਿ ਆਏ ॥

maran likhai ma(n)ddal meh aae ||

ਜਨਮੁ ਪਦਾਰਥੁ ਦੁਬਿਧਾ ਖੋਵੈ ॥

janam padhaarath dhubidhaa khovai ||

ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥

aap na cheenas bhram bhram rovai ||6||

ਕਹਤਉ ਪੜਤਉ ਸੁਣਤਉ ਏਕ ॥

kahatau paRatau sunatau ek ||

ਧੀਰਜ ਧਰਮੁ ਧਰਣੀਧਰ ਟੇਕ ॥

dheeraj dharam dharaneedhar Tek ||

ਜਤੁ ਸਤੁ ਸੰਜਮੁ ਰਿਦੈ ਸਮਾਏ ॥

jat sat sa(n)jam ridhai samaae ||

ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥

chauthe padh kau je man pateeaae ||7||

ਸਾਚੇ ਨਿਰਮਲ ਮੈਲੁ ਨ ਲਾਗੈ ॥

saache niramal mail na laagai ||

ਗੁਰ ਕੈ ਸਬਦਿ ਭਰਮ ਭਉ ਭਾਗੈ ॥

gur kai sabadh bharam bhau bhaagai ||

ਸੂਰਤਿ ਮੂਰਤਿ ਆਦਿ ਅਨੂਪੁ ॥

soorat moorat aadh anoop ||

ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

naanak jaachai saach saroop ||8||1||

English Translation

SHALOK, THIRD MEHL:

He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 ||

THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 ||

PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3 ||

ਪੰਜਾਬੀ ਵਿਆਖਿਆ (Punjabi Explanation)

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।

ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੨।

ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

Source: SGPC Official; BaniDB · Read Ang 643 in Sri Guru Granth Sahib Ji

On this day in earlier years

  • Wednesday, 13 June 2018 ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ Ang 646 · Raag Sorath
  • Tuesday, 13 June 2017 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Monday, 13 June 2016 ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ Ang 565 · Raag Vadhans
  • Saturday, 13 June 2015 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Friday, 13 June 2014 ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ Ang 652 · Raag Sorath
  • Thursday, 13 June 2013 ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ Ang 773 · Raag Soohee