ਹੁਕਮਨਾਮਾ ਸਾਹਿਬ

Hukamnama Sahib

Sunday, 16 June 2019

ਐਤਵਾਰ, ੨ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 515 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

sa(n)t udharan dhiaala(n) aasara(n) gopaal keerataneh ||

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

niramala(n) sa(n)t sa(n)gen oT naanak paramesureh ||1||

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

cha(n)dhan cha(n)dh na saradh rut mool na miTiee ghaa(n)m ||

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥

seetal theevai naanakaa japa(n)dhaRo har naam ||2||

ਪਉੜੀ ॥

pauRee ||

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

charan kamal kee oT udhare sagal jan ||

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

sun parataap govi(n)dh nirabhau bhe man ||

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

toT na aavai mool sa(n)chiaa naam dhan ||

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

sa(n)t janaa siau sa(n)g paieeaai vaddai pun ||

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

aaTh pahar har dhiaai har jas nit sun ||17||

English Translation

SHALOK, THIRD MEHL:

Waaho! Waaho! Those humble beings ever praise the Lord, unto whom the Lord Himself grants understanding. Chanting Waaho! Waaho!, the mind is purified, and egotism departs from within. The Gurmukh who continually chants Waaho! Waaho! attains the fruits of his heart’s desires. Beauteous are those humble beings who chant Waaho! Waaho! O Lord, let me join them! Within my heart, I chant Waaho! Waaho!, and with my mouth, Waaho! Waaho! O Nanak, those who chant Waaho! Waaho! — unto them I dedicate my body and mind. || 1 ||

THIRD MEHL: Waaho! Waaho! is the True Lord Master; His Name is Ambrosial Nectar. Those who serve the Lord are blessed with the fruit; I am a sacrifice to them. Waaho! Waaho! is the treasure of virtue; he alone tastes it, who is so blessed. Waaho! Waaho! The Lord is pervading and permeating the oceans and the land; the Gurmukh attains Him. Waaho! Waaho! Let all the Gursikhs continually praise Him. Waaho! Waaho! The Perfect Guru is pleased with His Praises. O Nanak, one who chants Waaho! Waaho! with his heart and mind — the Messenger of Death does not approach him. || 2 ||

PAUREE: The Dear Lord is the Truest of the True; True is the Word of the Guru’s Bani. Through the True Guru, the Truth is realized, and one is easily absorbed in the True Lord. Night and day, they remain awake, and do not sleep; in wakefulness, the night of their lives passes. Those who taste the sublime essence of the Lord, through the Guru's Teachings, are the most worthy persons. Without the Guru, no one has obtained the Lord; the ignorant rot away and die. || 17 ||

ਪੰਜਾਬੀ ਵਿਆਖਿਆ (Punjabi Explanation)

ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸੁਮੱਤ ਬਖ਼ਸ਼ਦਾ ਹੈ ਉਹ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਮਨ ਪਵਿਤ੍ਰ ਹੁੰਦਾ ਹੈ ਤੇ ਮਨ ਵਿਚੋਂ ਹਉਮੈ ਦੂਰ ਹੁੰਦੀ ਹੈ । ਜੋ ਭੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਮਨ-ਇੱਛਤ ਫਲ ਮਿਲਦਾ ਹੈ । ਜੋ ਮਨੁੱਖ ਸਿਫ਼ਤਿ-ਸਾਲਾਹ ਕਰਦੇ ਹਨ ਉਹ (ਵੇਖਣ ਨੂੰ ਭੀ) ਸੋਹਣੇ ਲੱਗਦੇ ਹਨ । ਹੇ ਪ੍ਰਭੂ! ਮੈਨੂੰ ਉਹਨਾਂ ਦੀ ਸੰਗਤਿ ਵਿਚ ਰੱਖ, ਤਾਂ ਜੋ ਮੈਂ ਆਪਣੇ ਹਿਰਦੇ ਵਿਚ ਤੇਰੀ ਸਿਫ਼ਤਿ ਕਰਾਂ ਤੇ ਮੂੰਹੋਂ ਭੀ ਤੇਰੇ ਗੁਣ ਗਾਵਾਂ । ਹੇ ਨਾਨਕ! ਜੋ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਮੈਂ ਆਪਣਾ ਤਨ ਮਨ ਉਹਨਾਂ ਅੱਗੇ ਭੇਟ ਕਰ ਦਿਆਂ।੧।

ਜਿਸ ਮਾਲਕ ਪ੍ਰਭੂ ਦਾ ਨਾਮ (ਜੀਵਾਂ ਨੂੰ) ਆਤਮਕ ਬਲ ਦੇਣ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ ਉਸੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਰੂਪ ਹੈ । ਜਿਸ ਜਿਸ ਮਨੁੱਖ ਨੇ ਪ੍ਰਭੂ ਨੂੰ ਸਿਮਰਿਆ ਹੈ ਉਸ ਉਸ ਨੇ (ਨਾਮ-ਅੰਮ੍ਰਿਤ) ਫਲ ਪ੍ਰਾਪਤ ਕਰ ਲਿਆ ਹੈ, ਮੈਂ ਅਜੇਹੇ ਗੁਰਮੁਖਾਂ ਤੋਂ ਸਦਕੇ ਹਾਂ । ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫ਼ਤਿ ਉਸ ਦਾ ਹੀ ਰੂਪ ਹੈ, ਪ੍ਰਭੂ ਜਿਸ ਨੂੰ ਇਹ ਖ਼ਜ਼ਾਨਾ ਬਖ਼ਸ਼ਦਾ ਹੈ ਉਹ ਇਸ ਨੂੰ ਵਰਤਦਾ ਹੈ । ਸਿਫ਼ਤਿ ਦਾ ਮਾਲਕ ਪ੍ਰਭੂ ਪਾਣੀ ਵਿਚ ਧਰਤੀ ਉਤੇ ਹਰ ਥਾਂ ਵਿਆਪਕ ਹੈ, ਗੁਰੂ ਦੇ ਰਾਹ ਤੇ ਤੁਰਦਿਆਂ ਉਹ ਪ੍ਰਭੂ ਮਿਲਦਾ ਹੈ । ਹੇ ਗੁਰ-ਸਿੱਖੋ! ਸਾਰੇ ਸਦਾ ਪ੍ਰਭੂ ਦੇ ਗੁਣ ਗਾਵੋ, ਪੂਰੇ ਗੁਰੂ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਮਿੱਠੀ ਲੱਗਦੀ ਹੈ । ਹੇ ਨਾਨਕ! ਜੋ ਮਨੁੱਖ ਇਕ-ਮਨ ਹੋ ਕੇ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ।੨।

ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਗੁਰੂ ਦੀ ਬਾਣੀ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਹੈ, ਗੁਰੂ ਦੀ ਰਾਹੀਂ ਉਸ ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ ਤੇ ਸਦਾ-ਥਿਰ ਅਡੋਲ ਅਵਸਥਾ ਵਿਚ ਟਿਕ ਸਕੀਦਾ ਹੈ । ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਰਸ ਚੱਖਿਆ ਹੈ, ਉਹ ਹਰ ਵੇਲੇ ਸੁਚੇਤ ਰਹਿੰਦੇ ਹਨ, (ਮਾਇਆ ਦੇ ਮੋਹ ਵਿਚ) ਨਹੀਂ ਸਉਂਦੇ, ਉਹਨਾਂ ਦੀ ਜ਼ਿੰਦਗੀ-ਰੂਪ ਸਾਰੀ ਰਾਤ ਸੁਚੇਤ ਰਹਿ ਕੇ ਗੁਜ਼ਰਦੀ ਹੈ । ਪਰ, ਗੁਰੂ ਦੀ ਸਰਨ ਆਉਣ ਤੋਂ ਬਿਨਾ ਕਿਸੇ ਨੂੰ ਪ੍ਰਭੂ ਨਹੀਂ ਮਿਲਿਆ, ਅੰਞਾਣ ਲੋਕ (ਮਾਇਆ ਦੇ ਮੋਹ ਵਿਚ) ਖਪ ਖਪ ਕੇ ਦੁਖੀ ਹੁੰਦੇ ਹਨ।੧੭।

Source: SGPC Official; BaniDB · Read Ang 515 in Sri Guru Granth Sahib Ji

On this day in earlier years

  • Saturday, 16 June 2018 ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ Ang 621 · Raag Sorath
  • Friday, 16 June 2017 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Thursday, 16 June 2016 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Tuesday, 16 June 2015 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Monday, 16 June 2014 ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ Ang 609 · Raag Sorath
  • Sunday, 16 June 2013 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree