ਹੁਕਮਨਾਮਾ ਸਾਹਿਬ

Hukamnama Sahib

Tuesday, 18 June 2019

ਮੰਗਲਵਾਰ, ੪ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 650 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥

maiaa moh magan a(n)dhiaarai dhevanahaar na jaanai ||

ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥

jeeau pi(n)dd saaj jin rachiaa bal apuno kar maanai ||1||

ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥

man mooRe dhekh rahio prabh suaamee ||

ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥

jo kichh kareh soiee soiee jaanai rahai na kachhooaai chhaanee || rahaau ||

ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥

jihavaa suaadh lobh madh maato upaje anik bikaaraa ||

ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥

bahut jon bharamat dhukh paiaa haumai ba(n)dhan ke bhaaraa ||2||

ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥

dhei kivaaR anik paRadhe meh par dhaaraa sa(n)g faakai ||

ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥

chitr gupat jab lekhaa maageh tab kaun paRadhaa teraa ddaakai ||3||

ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥

dheen dhiaal pooran dhukh bha(n)jan tum bin oT na kaiee ||

ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

kaadd leh sa(n)saar saagar meh naanak prabh saranaiee ||4||15||26||

English Translation

SHALOK, THIRD MEHL:

Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. || 1 ||

THIRD MEHL: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak, this is how the filth of the mind is removed; the Word of the Shabad burns away the ego. || 2 ||

PAUREE: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord’s forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord’s Name, and wins the game of life. ||21||

ਪੰਜਾਬੀ ਵਿਆਖਿਆ (Punjabi Explanation)

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ।੧।

ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ ।ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ।੨।

ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।

Source: SGPC Official; BaniDB · Read Ang 650 in Sri Guru Granth Sahib Ji

On this day in earlier years

  • Monday, 18 June 2018 ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ Ang 678 · Raag Dhanaasree
  • Sunday, 18 June 2017 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Saturday, 18 June 2016 ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ Ang 740 · Raag Soohee
  • Thursday, 18 June 2015 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree
  • Wednesday, 18 June 2014 ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ Ang 588 · Raag Vadhans
  • Tuesday, 18 June 2013 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath