ਹੁਕਮਨਾਮਾ ਸਾਹਿਬ

Hukamnama Sahib

Sunday, 23 June 2019

ਐਤਵਾਰ, ੯ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 692

Reading: Permalink

ਗੁਰਮੁਖੀ (Gurmukhi)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥ ੧ ॥

ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥ ੧ ॥ ਰਹਾਉ ॥

ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥ ੨ ॥ ੩ ॥

English Translation

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 ||

O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause ||

Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||

ਪੰਜਾਬੀ ਵਿਆਖਿਆ (Punjabi Explanation)

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ।।੧।

ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।੧।ਰਹਾਉ।

(ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।੨।੩।

Source: SGPC Official · Read Ang 692 in Sri Guru Granth Sahib Ji

On this day in earlier years

  • Saturday, 23 June 2018 ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ Ang 706 · Raag Jaithsree
  • Friday, 23 June 2017 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Thursday, 23 June 2016 ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ Ang 569 · Raag Vadhans
  • Tuesday, 23 June 2015 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Monday, 23 June 2014 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee
  • Sunday, 23 June 2013 ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ Ang 622 · Raag Sorath