ਹੁਕਮਨਾਮਾ ਸਾਹਿਬ
Hukamnama Sahib
Tuesday, 02 July 2019
mMglvwr, 18 hwV (sMmq 551 nwnkSwhI)
Ang 670 · Raag Jaithsree · Guru Arjan Dev Ji
ਗੁਰਮੁਖੀ (Gurmukhi)
ਸਲੋਕ ॥
salok ||
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
man ichhaa dhaan karana(n) sarabatr aasaa pooraneh ||
ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
kha(n)ddana(n) kal kaleseh prabh simar naanak neh dhooraneh ||1||
ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥
habh ra(n)g maaneh jis sa(n)g tai siau laieeaai neh ||
ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
so sahu bi(n)dh na visarau naanak jin su(n)dhar rachiaa dheh ||2||
ਪਉੜੀ ॥
pauRee ||
ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥
jeeau praan tan dhan dheeaa dheene ras bhog ||
ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥
gireh ma(n)dhar rath as dhe'ee rach bhale sa(n)jog ||
ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥
sut banitaa saajan sevak dhe'ee prabh dhevan jog ||
ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥
har simarat tan man hariaa leh jaeh vijog ||
ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
saadhasa(n)g har gun ramahu binase sabh rog ||3||
English Translation
DHANAASAREE, FOURTH MEHL:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause ||
O True Lord and Master, You are truly my King; whatever You do, all that is True. Who should I call a liar? There is no other than You, O King. || 1 ||
You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 ||
All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 ||
You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ||
ਪੰਜਾਬੀ ਵਿਆਖਿਆ (Punjabi Explanation)
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।
ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।
ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।
ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।
Source: SGPC Official; BaniDB · Read Ang 670 in Sri Guru Granth Sahib Ji