ਹੁਕਮਨਾਮਾ ਸਾਹਿਬ

Hukamnama Sahib

Tuesday, 09 July 2019

ਮੰਗਲਵਾਰ, ੨੫ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 626 · Raag Sorath · Guru Nanak Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੧ ॥

soraTh mahalaa pehilaa ||

ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥

jin(h)ee satigur seviaa piaare tin(h) ke saath tare ||

ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

tin(h)aa Thaak na paieeaai piaare a(n)mirat rasan hare ||

ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥

boodde bhaare bhai binaa piaare taare nadhar kare ||1||

ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥

bhee toohai saalaahanaa piaare bhee teree saalaeh ||

ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥

vin bohith bhai ddubeeaai piaare ka(n)dhee pai kahaeh ||1|| rahaau ||

ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥

saalaahee saalaahanaa piaare dhoojaa avar na koi ||

ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥

mere prabh saalaahan se bhale piaare sabadh rate ra(n)g hoi ||

ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥

tis kee sa(n)gat je milai piaare ras lai tat viloi ||2||

ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥

pat paravaanaa saach kaa piaare naam sachaa neesaan ||

ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥

aaiaa likh lai jaavanaa piaare hukamee hukam pachhaan ||

ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥

gur bin hukam na boojheeaai piaare saache saachaa taan ||3||

ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥

hukamai a(n)dhar ni(n)miaa piaare hukamai udhar majhaar ||

ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥

hukamai a(n)dhar ja(n)miaa piaare uoodhau sir kai bhaar ||

ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥

gurmukh dharageh jaaneeaai piaare chalai kaaraj saar ||4||

ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥

hukamai a(n)dhar aaiaa piaare hukame jaadho jai ||

ਹੁਕਮੇ ਬੰਨਿੑ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥

hukame ba(n)ni(h) chalaieeaai piaare manmukh lahai sajai ||

ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥

hukame sabadh pachhaaneeaai piaare dharageh paidhaa jai ||5||

ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥

hukame ganat ganaieeaai piaare hukame haumai dhoi ||

ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥

hukame bhavai bhavaieeaai piaare avagan muThee roi ||

ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥

hukam sin(j)aapai saeh kaa piaare sach milai vaddiaaiee hoi ||6||

ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥

aakhan aaukhaa aakheeaai piaare kiau suneeaai sach naau ||

ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥

jin(h)ee so saalaahiaa piaare hau tin(h) balihaarai jaau ||

ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥

naau milai sa(n)tokheeaa(n) piaare nadharee mel milaau ||7||

ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥

kaiaa kaagadh je theeaai piaare man masavaanee dhaar ||

ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥

lalataa lekhan sach kee piaare har gun likhahu veechaar ||

ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

dhan lekhaaree naanakaa piaare saach likhai ur dhaar ||8||3||

English Translation

SORAT’H, FIFTH MEHL:

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 ||

The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause ||

They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

ਪੰਜਾਬੀ ਵਿਆਖਿਆ (Punjabi Explanation)

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।

ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।

ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

Source: SGPC Official; BaniDB · Read Ang 626 in Sri Guru Granth Sahib Ji

On this day in earlier years

  • Monday, 09 July 2018 ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ Ang 617 · Raag Sorath
  • Sunday, 09 July 2017 ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ Ang 451 · Raag Aasaa
  • Saturday, 09 July 2016 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Thursday, 09 July 2015 ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ Ang 482 · Raag Aasaa
  • Wednesday, 09 July 2014 ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ Ang 569 · Raag Vadhans
  • Tuesday, 09 July 2013 ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ Ang 567 · Raag Vadhans