ਹੁਕਮਨਾਮਾ ਸਾਹਿਬ

Hukamnama Sahib

Sunday, 14 July 2019

ਐਤਵਾਰ, ੩੦ ਹਾੜ (ਸੰਮਤ ੫੫੧ ਨਾਨਕਸ਼ਾਹੀ)

Ang 608 · Raag Tilang · Guru Arjan Dev Ji

Reading: Permalink

ਗੁਰਮੁਖੀ (Gurmukhi)

ਤਿਲੰਗ ਘਰੁ ੨ ਮਹਲਾ ੫ ॥

tila(n)g ghar doojaa mahalaa panjavaa ||

ਤੁਧੁ ਬਿਨੁ ਦੂਜਾ ਨਾਹੀ ਕੋਇ ॥

tudh bin dhoojaa naahee koi ||

ਤੂ ਕਰਤਾਰੁ ਕਰਹਿ ਸੋ ਹੋਇ ॥

too karataar kareh so hoi ||

ਤੇਰਾ ਜੋਰੁ ਤੇਰੀ ਮਨਿ ਟੇਕ ॥

teraa jor teree man Tek ||

ਸਦਾ ਸਦਾ ਜਪਿ ਨਾਨਕ ਏਕ ॥੧॥

sadhaa sadhaa jap naanak ek ||1||

ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥

sabh uoopar paarabraham dhaataar ||

ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥

teree Tek teraa aadhaar || rahaau ||

ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥

hai toohai too hovanahaar || agam agaadh uooch aapaar ||

ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥

jo tudh seveh tin bhau dhukh naeh ||

ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

gur parasaadh naanak gun gaeh ||2||

ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥

jo dheesai so teraa roop || gun nidhaan govi(n)dh anoop ||

ਸਿਮਰਿ ਸਿਮਰਿ ਸਿਮਰਿ ਜਨ ਸੋਇ ॥

simar simar simar jan soi ||

ਨਾਨਕ ਕਰਮਿ ਪਰਾਪਤਿ ਹੋਇ ॥੩॥

naanak karam paraapat hoi ||3||

ਜਿਨਿ ਜਪਿਆ ਤਿਸ ਕਉ ਬਲਿਹਾਰ ॥

jin japiaa tis kau balihaar ||

ਤਿਸ ਕੈ ਸੰਗਿ ਤਰੈ ਸੰਸਾਰ ॥

tis kai sa(n)g tarai sa(n)saar ||

ਕਹੁ ਨਾਨਕ ਪ੍ਰਭ ਲੋਚਾ ਪੂਰਿ ॥

kahu naanak prabh lochaa poor ||

ਸੰਤ ਜਨਾ ਕੀ ਬਾਛਉ ਧੂਰਿ ॥੪॥੨॥

sa(n)t janaa kee baachhau dhoor ||4||2||

English Translation

SORAT’H, FIFTH MEHL, FIRST HOUSE, TI-TUKAS:

ONE UNIVERSAL CREATOR GOD. BY THE GRACE OF THE TRUE GURU:

Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 ||

O Dear Lord, Your gifts alone satisfy me. Why should I praise the poor helpless man? Why should I feel subservient to him? || Pause ||

All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 ||

O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 ||

Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।

ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।

ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।

Source: SGPC Official; BaniDB · Read Ang 608 in Sri Guru Granth Sahib Ji

On this day in earlier years

  • Saturday, 14 July 2018 ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ Ang 616 · Raag Sorath
  • Friday, 14 July 2017 ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ Ang 917 · Raag Raamkalee
  • Thursday, 14 July 2016 ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ Ang 602 · Raag Sorath
  • Tuesday, 14 July 2015 ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ Ang 815 · Raag Bilaaval
  • Monday, 14 July 2014 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Sunday, 14 July 2013 ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ Ang 658 · Raag Sorath