ਹੁਕਮਨਾਮਾ ਸਾਹਿਬ
Hukamnama Sahib
Sunday, 21 July 2019
ਐਤਵਾਰ, ੬ ਸਾਵਣ (ਸੰਮਤ ੫੫੧ ਨਾਨਕਸ਼ਾਹੀ)
Ang 737 · Raag Sorath · Guru Arjan Dev Ji
ਗੁਰਮੁਖੀ (Gurmukhi)
ਸੋਰਠਿ ਮਹਲਾ ੫ ॥
soraTh mahalaa panjavaa ||
ਗੁਰ ਅਪੁਨੇ ਬਲਿਹਾਰੀ ॥
gur apune balihaaree ||
ਜਿਨਿ ਪੂਰਨ ਪੈਜ ਸਵਾਰੀ ॥
jin pooran paij savaaree ||
ਮਨ ਚਿੰਦਿਆ ਫਲੁ ਪਾਇਆ ॥
man chi(n)dhiaa fal paiaa ||
ਪ੍ਰਭੁ ਅਪੁਨਾ ਸਦਾ ਧਿਆਇਆ ॥੧॥
prabh apunaa sadhaa dhiaaiaa ||1||
ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥
sa(n)tahu tis bin avar na koiee ||
ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥
karan kaaran prabh soiee || rahaau ||
ਪ੍ਰਭਿ ਅਪਨੈ ਵਰ ਦੀਨੇ ॥
prabh apanai var dheene ||
ਸਗਲ ਜੀਅ ਵਸਿ ਕੀਨੇ ॥
sagal jeea vas keene ||
ਜਨ ਨਾਨਕ ਨਾਮੁ ਧਿਆਇਆ ॥
jan naanak naam dhiaaiaa ||
ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
taa sagale dhookh miTaiaa ||2||5||69||
English Translation
SOOHEE, FIFTH MEHL:
Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. || 1 ||
Listen, O my companions — these are the signs on the Path to meet God. Dedicate your mind and body to Him; stop living to please others. || 1 || Pause ||
One soul-bride counsels another, to do only that which pleases God. Such a soul-bride merges into the Being of God. || 2 ||
One who is in the grip of pride does not obtain the Mansion of the Lord’s Presence. She regrets and repents, when her life-night passes away. The unfortunate self-willed manmukhs suffer in pain. || 3 ||
I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. || 4 || 3 ||
ਪੰਜਾਬੀ ਵਿਆਖਿਆ (Punjabi Explanation)
ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।
ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ । (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।
(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।
(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ । ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ । ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।
ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ । ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ । ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।
Source: SGPC Official; BaniDB · Read Ang 737 in Sri Guru Granth Sahib Ji