ਹੁਕਮਨਾਮਾ ਸਾਹਿਬ

Hukamnama Sahib

Tuesday, 23 July 2019

ਮੰਗਲਵਾਰ, ੮ ਸਾਵਣ (ਸੰਮਤ ੫੫੧ ਨਾਨਕਸ਼ਾਹੀ)

Ang 732 · Raag Bihaagraa · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥

naanak bin satigur bheTe jag a(n)dh hai a(n)dhe karam kamai ||

ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥

sabadhai siau chit na laaviee jit sukh vasai man aai ||

ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥

taamas lagaa sadhaa firai ahinis jalat bihai ||

ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥

jo tis bhaavai so theeaai kahanaa kichhoo na jai ||1||

ਮਃ ੩ ॥

mahalaa teejaa ||

ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥

satiguroo furamaiaa kaaree eh kareh ||

ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥

guroo dhuaarai hoi kai saahib sa(n)maaleh ||

ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥

saahib sadhaa hajoor hai bharamai ke chhauR kaT kai a(n)tar jot dhareh ||

ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥

har kaa naam a(n)mrit hai dhaaroo eh laaeh ||

ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥

satigur kaa bhaanaa chit rakhahu sa(n)jam sachaa neh ||

ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

naanak aaithai sukhai a(n)dhar rakhasee agai har siau kel kareh ||2||

ਪਉੜੀ ॥

pauRee ||

ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥

aape bhaar aThaareh banasapat aape hee fal laae ||

ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥

aape maalee aap sabh si(n)chai aape hee muh paae ||

ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥

aape karataa aape bhugataa aape dhei dhivaae ||

ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥

aape saahib aape hai raakhaa aape rahiaa samaae ||

ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥

jan naanak vaddiaaiee aakhai har karate kee jis no til na tamaae ||15||

English Translation

RAAG SOOHEE, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Following the Guru’s Teachings, I searched and searched the body-village; I found the wealth of the Name of the Lord, Har, Har. || 1 ||

The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. || 1 || Pause ||

Singing the Glorious Praises of the Lord, I live, O my mother. The Merciful True Guru implanted the Glorious Praises of the Naam within me. || 2 ||

I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. || 3 ||

By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. || 4 || 1 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ।੧।

ਹੇ ਭਾਈ! (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ । (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ । ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ।

ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ । ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ।੨।

ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ । ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ।੩।

ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ।੪।੧।੫।

Source: SGPC Official; BaniDB · Read Ang 732 in Sri Guru Granth Sahib Ji

On this day in earlier years

  • Monday, 23 July 2018 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Sunday, 23 July 2017 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Saturday, 23 July 2016 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Thursday, 23 July 2015 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Wednesday, 23 July 2014 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Tuesday, 23 July 2013 ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ Ang 780 · Raag Soohee