ਹੁਕਮਨਾਮਾ ਸਾਹਿਬ

Hukamnama Sahib

Sunday, 28 July 2019

ਐਤਵਾਰ, ੧੩ ਸਾਵਣ (ਸੰਮਤ ੫੫੧ ਨਾਨਕਸ਼ਾਹੀ)

Ang 537 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

moh masakeen prabh naam adhaar ||

ਖਾਟਣ ਕਉ ਹਰਿ ਹਰਿ ਰੋਜਗਾਰੁ ॥

khaaTan kau har har rojagaar ||

ਸੰਚਣ ਕਉ ਹਰਿ ਏਕੋ ਨਾਮੁ ॥

sa(n)chan kau har eko naam ||

ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

halat palat taa kai aavai kaam ||1||

ਨਾਮਿ ਰਤੇ ਪ੍ਰਭ ਰੰਗਿ ਅਪਾਰ ॥

naam rate prabh ra(n)g apaar ||

ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

saadh gaaveh gun ek nira(n)kaar || rahaau ||

ਸਾਧ ਕੀ ਸੋਭਾ ਅਤਿ ਮਸਕੀਨੀ ॥

saadh kee sobhaa at masakeenee ||

ਸੰਤ ਵਡਾਈ ਹਰਿ ਜਸੁ ਚੀਨੀ ॥

sa(n)t vaddaiee har jas cheenee ||

ਅਨਦੁ ਸੰਤਨ ਕੈ ਭਗਤਿ ਗੋਵਿੰਦ ॥

anadh sa(n)tan kai bhagat govi(n)dh ||

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

sookh sa(n)tan kai binasee chi(n)dh ||2||

ਜਹ ਸਾਧ ਸੰਤਨ ਹੋਵਹਿ ਇਕਤ੍ਰ ॥

jeh saadh sa(n)tan hoveh ikatr ||

ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥

teh har jas gaaveh naadh kavit ||

ਸਾਧ ਸਭਾ ਮਹਿ ਅਨਦ ਬਿਸ੍ਰਾਮ ॥

saadh sabhaa meh anadh bisraam ||

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

aun sa(n)g so paae jis masatak karaam ||3||

ਦੁਇ ਕਰ ਜੋੜਿ ਕਰੀ ਅਰਦਾਸਿ ॥

dhui kar joR karee aradhaas ||

ਚਰਨ ਪਖਾਰਿ ਕਹਾਂ ਗੁਣਤਾਸ ॥

charan pakhaar kahaa(n) gunataas ||

ਪ੍ਰਭ ਦਇਆਲ ਕਿਰਪਾਲ ਹਜੂਰਿ ॥

prabh dhiaal kirapaal hajoor ||

ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

naanak jeevai sa(n)taa dhoor ||4||2||23||

English Translation

RAAG BIHAAGRAA, CHHANT, FOURTH MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

Meditate on the Name of the Lord, Har, Har, O my soul; to the Gurmukh, the Name of the Lord is priceless. My mind is pierced by the sublime essence of the Lord’s Name. The Lord is dear to my mind. My mind is washed clean by the sublime essence of the Lord’s Name. Through the Guru’s Teachings, hold the mind steady, O my soul; do not let it wander anywhere. One who chants the Bani of the Praises of the Lord God, O Nanak, obtains the fruits of his mind’s desires. || 1 ||

Through the Guru’s Teachings, the Nectar abides within the mind, O my soul; with your mouth, chants the words of Ambrosia. The Words of the devotees are Ambrosial Nectar, O my soul; hear them in the mind, and embrace loving affection for the Lord. Separated for so very long, I have found the Lord God, intuitively hugged in His Loving Embrace. Servant Nanak’s mind is filled with bliss, O my soul, vibrating the unstruck Sound-current of the Shabad. || 2 ||

If only my friends and companions would come and unite me with my Lord God, O my soul. I dedicate my mind to one who recites the sermon of my Lord God, O my soul. As Gurmukh, worship the Lord in adoration forever, O my soul, and you shall obtain the fruits of your mind’s desires. O Nanak, hurry to the Lord’s Sanctuary, O my soul; those who meditate on the Lord’s Name are very fortunate. || 3 ||

By His Grace, God comes to meet us, O my soul; through the Guru’s Teachings, His Name is revealed. Without the Lord, I am so sad, O my soul — as sad as the lotus without water. The Perfect Guru, O my soul, has united me with the Lord, my best Friend, the Lord God. Blessed, blessed is the Guru, who has shown me the Lord, O my soul; servant Nanak blossoms forth in the Name of the Lord. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ । ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ । ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।

ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ । ਹੇ ਜਿੰਦੇ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਧਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਡੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ।੨।

ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਮੇਰੀ ਸਖੀ ਸਹੇਲੀਹੋ! ਜੇ ਕੋਈ ਧਿਰ ਮੇਰਾ ਹਰਿ-ਪ੍ਰਭੂ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ । ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ । ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦੀ ਸਰਨ ਪਈ ਰਹੁ । ਵੱਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ।੩।

ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਪ੍ਰਭੂ! ਕਿਰਪਾ ਕਰ ਕੇ ਮੈਨੂੰ ਆ ਮਿਲ । (ਹੇ ਜਿੰਦੇ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ) ਚਮਕਦਾ ਹੈ । ਹੇ ਮੇਰੀ ਸੋਹਣੀ ਜਿੰਦੇ! (ਆਖ—) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੌਲ-ਫੁੱਲ ਕੁਮਲਾਇਆ ਰਹਿੰਦਾ ਹੈ । ਹੇ ਮੇਰੀ ਸੋਹਣੀ ਜਿੰਦੇ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੂ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ । ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ । ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ।੪।੧।

Source: SGPC Official; BaniDB · Read Ang 537 in Sri Guru Granth Sahib Ji

On this day in earlier years

  • Saturday, 28 July 2018 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Friday, 28 July 2017 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Thursday, 28 July 2016 ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ Ang 737 · Raag Soohee
  • Tuesday, 28 July 2015 ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ Ang 794 · Raag Soohee
  • Monday, 28 July 2014 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Sunday, 28 July 2013 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree