ਹੁਕਮਨਾਮਾ ਸਾਹਿਬ
Hukamnama Sahib
Monday, 29 July 2019
ਸੋਮਵਾਰ, ੧੪ ਸਾਵਣ (ਸੰਮਤ ੫੫੧ ਨਾਨਕਸ਼ਾਹੀ)
Ang 644 · Raag Bihaagraa · Guru Raam Daas Ji
ਗੁਰਮੁਖੀ (Gurmukhi)
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
raag bihaagaRaa chha(n)t mahalaa chauthhaa ghar pehilaa
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥
har har naam dhiaaieeaai meree ji(n)dhuRe'e gurmukh naam amole raam ||
ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥
har ras beedhaa har man piaaraa man har ras naam jhakole raam ||
ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥
gurmat man Thaharaieeaai meree ji(n)dhuRe'e anat na kaahoo ddole raam ||
ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥
man chi(n)dhiaRaa fal paiaa har prabh gun naanak baanee bole raam ||1||
ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥
gurmat man a(n)mrit vuThaRaa meree ji(n)dhuRe'e mukh a(n)mirat bain alaae raam ||
ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥
a(n)mirat baanee bhagat janaa kee meree ji(n)dhuRe'e man suneeaai har liv laae raam ||
ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥
chiree vichhu(n)naa har prabh paiaa gal miliaa sahaj subhaae raam ||
ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥
jan naanak man anadh bhiaa hai meree ji(n)dhuRe'e anahat sabadh vajaae raam ||2||
ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥
sakhee sahelee mereeaa meree ji(n)dhuRe'e koiee har prabh aan milaavai raam ||
ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥
hau man dhevau tis aapanaa meree ji(n)dhuRe'e har prabh kee har kathaa sunaavai raam ||
ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥
gurmukh sadhaa araadh har meree ji(n)dhuRe'e man chi(n)dhiaRaa fal paavai raam ||
ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥
naanak bhaj har saranaagatee meree ji(n)dhuRe'e vaddabhaagee naam dhiaavai raam ||3||
ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥
kar kirapaa prabh aai mil meree ji(n)dhuRe'e gurmat naam paragaase raam ||
ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥
hau har baajh uddeeneeaa meree ji(n)dhuRe'e jiau jal bin kamal udhaase raam ||
ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥
gur poorai melaiaa meree ji(n)dhuRe'e har sajan har prabh paase raam ||
ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥
dhan dhan guroo har dhasiaa meree ji(n)dhuRe'e jan naanak naam bigaase raam ||4||1||
English Translation
SHALOK, THIRD MEHL:
Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak, I am a sacrifice to one who serves his True Guru. || 1 ||
THIRD MEHL: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru’s Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak, he is absorbed in peace. || 2 ||
PAUREE: The pleasures of kings and emperors are pleasing, but they last for only a few days. These pleasures of Maya are like the color of the safflower, which wears off in a moment. They do not go with him when he departs; instead, he carries the load of sins upon his head. When death seizes him, and marches him away, then he looks absolutely hideous. That lost opportunity will not come into his hands again, and in the end, he regrets and repents. || 6 ||
ਪੰਜਾਬੀ ਵਿਆਖਿਆ (Punjabi Explanation)
ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ ।ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ! (ਆਖ—) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ।੧।
ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ ।ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ ।ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ ।ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ ।ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ।੨।
ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ ।ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ।੬।
Source: SGPC Official; BaniDB · Read Ang 644 in Sri Guru Granth Sahib Ji