ਹੁਕਮਨਾਮਾ ਸਾਹਿਬ

Hukamnama Sahib

Saturday, 10 August 2019

ਸ਼ਨਿਚਰਵਾਰ, ੨੬ ਸਾਵਣ (ਸੰਮਤ ੫੫੧ ਨਾਨਕਸ਼ਾਹੀ)

Ang 864 · Raag Gond · Guru Arjan Dev Ji

Reading: Permalink

ਗੁਰਮੁਖੀ (Gurmukhi)

ਗੋਂਡ ਮਹਲਾ ੫ ॥

go(n)dd mahalaa panjavaa ||

ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥

gur meree poojaa gur gobi(n)dh ||

ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥

gur meraa paarabraham gur bhagava(n)t ||

ਗੁਰੁ ਮੇਰਾ ਦੇਉ ਅਲਖ ਅਭੇਉ ॥

gur meraa dheau alakh abheau ||

ਸਰਬ ਪੂਜ ਚਰਨ ਗੁਰ ਸੇਉ ॥੧॥

sarab pooj charan gur seau ||1||

ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥

gur bin avar naahee mai thaau ||

ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥

anadhin japau guroo gur naau ||1|| rahaau ||

ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥

gur meraa giaan gur ridhai dhiaan ||

ਗੁਰੁ ਗੋਪਾਲੁ ਪੁਰਖੁ ਭਗਵਾਨੁ ॥

gur gopaal purakh bhagavaan ||

ਗੁਰ ਕੀ ਸਰਣਿ ਰਹਉ ਕਰ ਜੋਰਿ ॥

gur kee saran rahau kar jor ||

ਗੁਰੂ ਬਿਨਾ ਮੈ ਨਾਹੀ ਹੋਰੁ ॥੨॥

guroo binaa mai naahee hor ||2||

ਗੁਰੁ ਬੋਹਿਥੁ ਤਾਰੇ ਭਵ ਪਾਰਿ ॥

gur bohith taare bhav paar ||

ਗੁਰ ਸੇਵਾ ਜਮ ਤੇ ਛੁਟਕਾਰਿ ॥

gur sevaa jam te chhuTakaar ||

ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥

a(n)dhakaar meh gur ma(n)tr ujaaraa ||

ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥

gur kai sa(n)g sagal nisataaraa ||3||

ਗੁਰੁ ਪੂਰਾ ਪਾਈਐ ਵਡਭਾਗੀ ॥

gur pooraa paieeaai vaddabhaagee ||

ਗੁਰ ਕੀ ਸੇਵਾ ਦੂਖੁ ਨ ਲਾਗੀ ॥

gur kee sevaa dhookh na laagee ||

ਗੁਰ ਕਾ ਸਬਦੁ ਨ ਮੇਟੈ ਕੋਇ ॥

gur kaa sabadh na meTai koi ||

ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥

gur naanak naanak har soi ||4||7||9||

English Translation

GOND, FIFTH MEHL:

I worship and adore my Guru; the Guru is the Lord of the Universe. My Guru is the Supreme Lord God; the Guru is the Lord God. My Guru is divine, invisible and mysterious. I serve at the Guru’s feet, which are worshipped by all. || 1 ||

Without the Guru, I have no other place at all. Night and day, I chant the Name of Guru, Guru. || 1 || Pause ||

The Guru is my spiritual wisdom, the Guru is the meditation within my heart. The Guru is the Lord of the World, the Primal Being, the Lord God. With my palms pressed together, I remain in the Guru’s Sanctuary. Without the Guru, I have no other at all. || 2 ||

The Guru is the boat to cross over the terrifying world-ocean. Serving the Guru, one is released from the Messenger of Death. In the darkness, the Guru’s Mantra shines forth. With the Guru, all are saved. || 3 ||

The Perfect Guru is found, by great good fortune. Serving the Guru, pain does not afflict anyone. No one can erase the Word of the Guru’s Shabad. Nanak is the Guru; Nanak is the Lord Himself. || 4 || 7 || 9 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ । ਮੇਰਾ ਗੁਰੂ ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ । ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ।੧।

ਹੇ ਭਾਈ! (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ । ਸੋ) ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ)।੧।ਰਹਾਉ।

ਹੇ ਭਾਈ! ਗੁਰੂ ਹੀ ਮੇਰੇ ਵਾਸਤੇ ਧਾਰਮਿਕ ਚਰਚਾ ਹੈ, ਗੁਰੂ (ਸਦਾ ਮੇਰੇ) ਹਿਰਦੇ ਵਿਚ ਟਿਕਿਆ ਹੋਇਆ ਹੈ, ਇਹੀ ਮੇਰੀ ਸਮਾਧੀ ਹੈ । ਗੁਰੂ ਉਸ ਭਗਵਾਨ ਦਾ ਰੂਪ ਹੈ ਜੋ ਸਰਬ-ਵਿਆਪਕ ਹੈ ਅਤੇ ਸ੍ਰਿਸ਼ਟੀ ਦਾ ਪਾਲਣਹਾਰ ਹੈ । ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਸਦਾ) ਗੁਰੂ ਦੀ ਸਰਨ ਪਿਆ ਰਹਿੰਦਾ ਹਾਂ । ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ।੨।

ਹੇ ਭਾਈ! ਗੁਰੂ ਜਹਾਜ਼ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ । ਗੁਰੂ ਦੀ ਸਰਨ ਪਿਆਂ ਜਮਾਂ (ਦੇ ਡਰ) ਤੋਂ ਖ਼ਲਾਸੀ ਮਿਲ ਜਾਂਦੀ ਹੈ । (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ ਗੁਰੂ ਦਾ ਉਪਦੇਸ਼ ਹੀ (ਆਤਮਕ ਜੀਵਨ ਦਾ) ਚਾਨਣ ਦੇਂਦਾ ਹੈ । ਗੁਰੂ ਦੀ ਸੰਗਤਿ ਵਿਚ ਰਿਹਾਂ ਸਾਰੇ ਜੀਵਾਂ ਦਾ ਪਾਰ-ਉਤਾਰਾ ਹੋ ਜਾਂਦਾ ਹੈ।੩।

ਹੇ ਭਾਈ! ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਮਿਲਦਾ ਹੈ । ਗੁਰੂ ਦੀ ਸਰਨ ਪਿਆਂ ਕੋਈ ਦੁੱਖ ਪੋਹ ਨਹੀਂ ਸਕਦਾ । (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦਾ ਸ਼ਬਦ (ਵੱਸ ਪਏ ਉਸ ਦੇ ਅੰਦਰੋਂ) ਕੋਈ ਮਨੁੱਖ (ਆਤਮਕ ਜੀਵਨ ਦੇ ਉਜਾਰੇ ਨੂੰ) ਮਿਟਾ ਨਹੀਂ ਸਕਦਾ । ਹੇ ਭਾਈ! ਗੁਰੂ ਨਾਨਕ ਉਸ ਪਰਮਾਤਮਾ ਦਾ ਰੂਪ ਹੈ।੪।੭।੯।

Source: SGPC Official; BaniDB · Read Ang 864 in Sri Guru Granth Sahib Ji

On this day in earlier years

  • Friday, 10 August 2018 ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ Ang 572 · Raag Vadhans
  • Thursday, 10 August 2017 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Wednesday, 10 August 2016 ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ Ang 633 · Raag Sorath
  • Monday, 10 August 2015 ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ Ang 638 · Raag Sorath
  • Sunday, 10 August 2014 ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ Ang 742 · Raag Soohee
  • Saturday, 10 August 2013 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee