ਹੁਕਮਨਾਮਾ ਸਾਹਿਬ

Hukamnama Sahib

Tuesday, 20 August 2019

ਮੰਗਲਵਾਰ, ੪ ਭਾਦੋਂ (ਸੰਮਤ ੫੫੧ ਨਾਨਕਸ਼ਾਹੀ)

Ang 560 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੩ ॥

vaddaha(n)s mahalaa teejaa ||

ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥

rasanaa har saadh lagee sahaj subhai ||

ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

man tirapatiaa har naam dhiaai ||1||

ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥

sadhaa sukh saachai sabadh veechaaree ||

ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

aapane satagur viTahu sadhaa balihaaree ||1|| rahaau ||

ਅਖੀ ਸੰਤੋਖੀਆ ਏਕ ਲਿਵ ਲਾਇ ॥

akhee sa(n)tokheeaa ek liv lai ||

ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥

man sa(n)tokhiaa dhoojaa bhaau gavai ||2||

ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥

dheh sareer sukh hovai sabadh har nai ||

ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥

naam paramal hiradhai rahiaa samai ||3||

ਨਾਨਕ ਮਸਤਕਿ ਜਿਸੁ ਵਡਭਾਗੁ ॥

naanak masatak jis vaddabhaag ||

ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

gur kee baanee sahaj bairaag ||4||7||

English Translation

WADAHANS, THIRD MEHL:

My tongue is intuitively attracted to the taste of the Lord. My mind is satisfied, meditating on the Name of the Lord. || 1 ||

Lasting peace is obtained, contemplating the True Word of the Shabad. I am forever a sacrifice to my True Guru. || 1 || Pause ||

My eyes are content, lovingly focused on the One Lord. My mind is content, having forsaken the love of duality. || 2 ||

The frame of my body is at peace, through the Shabad, and the Name of the Lord. The fragrance of the Naam permeates my heart. || 3 ||

O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ।੧।

ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ।੨।

(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

Source: SGPC Official; BaniDB · Read Ang 560 in Sri Guru Granth Sahib Ji

On this day in earlier years

  • Monday, 20 August 2018 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Sunday, 20 August 2017 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Saturday, 20 August 2016 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Thursday, 20 August 2015 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Tuesday, 20 August 2013 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Monday, 20 August 2012 ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ Ang 727 · Raag Tilang