ਹੁਕਮਨਾਮਾ ਸਾਹਿਬ

Hukamnama Sahib

Tuesday, 27 August 2019

ਮੰਗਲਵਾਰ, ੧੧ ਭਾਦੋਂ (ਸੰਮਤ ੫੫੧ ਨਾਨਕਸ਼ਾਹੀ)

Ang 654 · Raag Sorath · Bhagat Kabeer Ji

Reading: Permalink

ਗੁਰਮੁਖੀ (Gurmukhi)

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥

jab jareeaai tab hoi bhasam tan rahai kiram dhal khaiee ||

ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥

kaachee gaagar neer parat hai iaa tan kee ihai baddaiee ||1||

ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥

kaahe bhieeaa firatau fooliaa fooliaa ||

ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥

jab dhas maas uradh mukh rahataa so dhin kaise bhooliaa ||1|| rahaau ||

ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥

jiau madh maakhee tiau saThor ras jor jor dhan keeaa ||

ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥

maratee baar leh leh kareeaai bhoot rahan kiau dheeaa ||2||

ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥

dhehuree lau baree naar sa(n)g bhiee aagai sajan suhelaa ||

ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥

maraghaT lau sabh log kuTa(n)b bhio aagai ha(n)s akelaa ||3||

ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥

kahat kabeer sunahu re praanee pare kaal gras kooaa ||

ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

jhooThee maiaa aap ba(n)dhaiaa jiau nalanee bhram sooaa ||4||2||

English Translation

RAAG SORAT’H, THE WORD OF DEVOTEE KABEER JEE, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 ||

Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause ||

Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 ||

His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 ||

Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||

ਪੰਜਾਬੀ ਵਿਆਖਿਆ (Punjabi Explanation)

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧।

ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।

ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।

ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।

੨। ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

Source: SGPC Official; BaniDB · Read Ang 654 in Sri Guru Granth Sahib Ji

On this day in earlier years

  • Monday, 27 August 2018 ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ Ang 755 · Raag Soohee
  • Sunday, 27 August 2017 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Saturday, 27 August 2016 ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ Ang 498 · Raag Gujri
  • Thursday, 27 August 2015 ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ Ang 762 · Raag Soohee
  • Wednesday, 27 August 2014 ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ Ang 506 · Raag Gujri
  • Tuesday, 27 August 2013 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans