ਹੁਕਮਨਾਮਾ ਸਾਹਿਬ

Hukamnama Sahib

Thursday, 24 October 2019

ਵੀਰਵਾਰ, ੮ ਕੱਤਕ (ਸੰਮਤ ੫੫੧ ਨਾਨਕਸ਼ਾਹੀ)

Ang 731 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ॥

soohee mahalaa chauthhaa ||

ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥

har har naam bhajio purakhotam sabh binase dhaaladh dhalaghaa ||

ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

bhau janam maranaa meTio gur sabadhee har asathir sev sukh samaghaa ||1||

ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥

mere man bhaj raam naam at piraghaa ||

ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥

mai man tan arap dhario gur aagai sir vech leeo mul mahaghaa ||1|| rahaau ||

ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥

narapat raaje ra(n)g ras maaneh bin naavai pakaR khaRe sabh kalaghaa ||

ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥

dharam rai sir dda(n)dd lagaanaa fir pachhutaane hath falaghaa ||2||

ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥

har raakh raakh jan kiram tumaare saranaagat purakh pratipalaghaa ||

ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥

dharasan sa(n)t dheh sukh paavai prabh loch poor jan tumaghaa ||3||

ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥

tum samarath purakh vadde prabh suaamee mo kau keejai dhaan har nimaghaa ||

ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

jan naanak naam milai sukh paavai ham naam viTahu sadh ghumaghaa ||4||2||

English Translation

SOOHEE, FOURTH MEHL:

I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 ||

O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause ||

The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 ||

Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 ||

You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧।

ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ । ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ।

ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ । ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨।

ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩।

ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

Source: SGPC Official; BaniDB · Read Ang 731 in Sri Guru Granth Sahib Ji

On this day in earlier years

  • Wednesday, 24 October 2018 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Tuesday, 24 October 2017 ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ Ang 531 · Raag Dayv Gandhaaree
  • Monday, 24 October 2016 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Saturday, 24 October 2015 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Friday, 24 October 2014 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ Ang 601 · Raag Sorath
  • Thursday, 24 October 2013 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee