ਹੁਕਮਨਾਮਾ ਸਾਹਿਬ

Hukamnama Sahib

Thursday, 28 November 2019

ਵੀਰਵਾਰ, ੧੩ ਮੱਘਰ (ਸੰਮਤ ੫੫੧ ਨਾਨਕਸ਼ਾਹੀ)

Ang 560 · Raag Dhanaasree · Guru Raam Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੪ ॥

dhanaasaree mahalaa chauthhaa ||

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥

kalijug kaa dharam kahahu tum bhaiee kiv chhooTeh ham chhuTakaakee ||

ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥

har har jap beRee har tulahaa har japio tarai taraakee ||1||

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥

har jee laaj rakhahu har jan kee ||

ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥

har har japan japaavahu apanaa ham maagee bhagat ikaakee || rahaau ||

ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥

har ke sevak se har piaare jin japio har bachanaakee ||

ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥

lekhaa chitr gupat jo likhiaa sabh chhooTee jam kee baakee ||2||

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥

har ke sa(n)t japio man har har lag sa(n)gat saadh janaa kee ||

ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥

dhineear soor tirasanaa agan bujhaanee siv chario cha(n)dh cha(n)dhaakee ||3||

ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥

tum vadd purakh vadd agam agochar tum aape aap apaakee ||

ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

jan naanak kau prabh kirapaa keejai kar dhaasan dhaas dhasaakee ||4||6||

English Translation

WADAHANS, THIRD MEHL:

My tongue is intuitively attracted to the taste of the Lord. My mind is satisfied, meditating on the Name of the Lord. || 1 ||

Lasting peace is obtained, contemplating the True Word of the Shabad. I am forever a sacrifice to my True Guru. || 1 || Pause ||

My eyes are content, lovingly focused on the One Lord. My mind is content, having forsaken the love of duality. || 2 ||

The frame of my body is at peace, through the Shabad, and the Name of the Lord. The fragrance of the Naam permeates my heart. || 3 ||

O Nanak, one who has such great destiny written upon his forehead, through the Word of the Guru’s Bani, easily and intuitively becomes free of desire. || 4 || 7 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ।੧।

ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ।

(ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤਿ੍ਰਸ਼ਨਾ ਵਲੋਂ) ਰੱਜ ਜਾਂਦਾ ਹੈ।੨।

(ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩।

ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭।

Source: SGPC Official; BaniDB · Read Ang 560 in Sri Guru Granth Sahib Ji

On this day in earlier years

  • Wednesday, 28 November 2018 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Tuesday, 28 November 2017 ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ Ang 804 · Raag Bilaaval
  • Monday, 28 November 2016 ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ Ang 698 · Raag Jaithsree
  • Saturday, 28 November 2015 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Friday, 28 November 2014 ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥ Ang 744 · Raag Soohee
  • Thursday, 28 November 2013 ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ Ang 702 · Raag Jaithsree