ਹੁਕਮਨਾਮਾ ਸਾਹਿਬ
Hukamnama Sahib
Tuesday, 03 December 2019
ਮੰਗਲਵਾਰ,੧੮ ਮੱਘਰ (ਸੰਮਤ ੫੫੧ ਨਾਨਕਸ਼ਾਹੀ)
Ang 706 · Raag Bilaaval · Guru Arjan Dev Ji
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੫ ॥
bilaaval mahalaa panjavaa ||
ਸੰਤ ਸਰਣਿ ਸੰਤ ਟਹਲ ਕਰੀ ॥
sa(n)t saran sa(n)t Tahal karee ||
ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥
dha(n)dh ba(n)dh ar sagal ja(n)jaaro avar kaaj te chhooT paree ||1|| rahaau ||
ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥
sookh sahaj ar ghano ana(n)dhaa gur te paio naam haree ||
ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥
aaiso har ras baran na saakau gur poorai meree ulaT dharee ||1||
ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥
pekhio mohan sabh kai sa(n)ge uoon na kaahoo sagal bharee ||
ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥
pooran poor rahio kirapaa nidh kahu naanak meree pooree paree ||2||7||93||
English Translation
SHALOK:
Creating the soul, the Lord places this creation in the womb of the mother. With each and every breath, it meditates in remembrance on the Lord, O Nanak; it is not consumed by the great fire. || 1 ||
With its head down, and feet up, it dwells in that slimy place. O Nanak, how could we forget the Master? Through His Name, we are saved. || 2 ||
PAUREE: From egg and sperm, you were conceived, and placed in the fire of the womb. Head downwards, you abided restlessly in that dark, dismal, terrible hell. Remembering the Lord in meditation, you were not burnt; enshrine Him in your heart, mind and body. In that treacherous place, He protected and preserved you; do not forget Him, even for an instant. Forgetting God, you shall never find peace; you shall forfeit your life, and depart. || 2 ||
ਪੰਜਾਬੀ ਵਿਆਖਿਆ (Punjabi Explanation)
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧।
ਹੇ ਨਾਨਕ! (ਆਖ—ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।
(ਹੇ ਜੀਵ!) (ਮਾਂ ਦੀ) ਰੱਤ ਤੇ (ਪਿਉ ਦੇ) ਵੀਰਜ ਤੋਂ (ਮਾਂ ਦੇ) ਪੇਟ ਦੀ ਅੱਗ ਵਿਚ ਤੂੰ ਉੱਗਿਆ । ਤੇਰਾ ਮੂੰਹ ਹੇਠਾਂ ਨੂੰ ਸੀ, ਗੰਦਾ ਤੇ ਡਰਾਉਣਾ ਸੈਂ, (ਮਾਨੋ) ਇਕ ਹਨੇਰੇ ਘੋਰ ਨਰਕ ਵਿਚ ਪਿਆ ਹੋਇਆ ਸੈਂ । ਜਿਸ ਪ੍ਰਭੂ ਨੂੰ ਸਿਮਰ ਕੇ ਤੂੰ ਨਹੀਂ ਸੈਂ ਸੜਦਾ—ਉਸ ਨੂੰ (ਹੁਣ ਭੀ) ਮਨੋਂ ਤਨੋਂ ਹਿਰਦੇ ਵਿਚ ਯਾਦ ਕਰ । ਜਿਸ ਪ੍ਰਭੂ ਨੇ ਤੈਨੂੰ ਔਖੇ ਥਾਂ ਤੋਂ ਬਚਾਇਆ, ਉਸ ਨੂੰ ਰਤਾ ਭੀ ਨਾਹ ਭੁਲਾ । ਪ੍ਰਭੂ ਨੂੰ ਭੁਲਾਇਆਂ ਕਦੇ ਸੁਖ ਨਹੀਂ ਹੁੰਦਾ, (ਜੇ ਭੁਲਾਇਂਗਾ ਤਾਂ) ਮਨੁੱਖਾ ਜਨਮ (ਦੀ ਬਾਜ਼ੀ) ਹਾਰ ਕੇ ਜਾਵੇਂਗਾ।੨।
Source: SGPC Official; BaniDB · Read Ang 706 in Sri Guru Granth Sahib Ji