ਹੁਕਮਨਾਮਾ ਸਾਹਿਬ

Hukamnama Sahib

Monday, 09 December 2019

ਸੋਮਵਾਰ, ੨੪ ਮੱਘਰ (ਸੰਮਤ ੫੫੧ ਨਾਨਕਸ਼ਾਹੀ)

Ang 754 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥

simirat bedh puraan pukaaran potheeaa ||

ਨਾਮ ਬਿਨਾ ਸਭਿ ਕੂੜੁ ਗਾਲੑੀ ਹੋਛੀਆ ॥੧॥

naam binaa sabh kooR gaal(h)ee hochheeaa ||1||

ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥

naam nidhaan apaar bhagataa man vasai ||

ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥

janam maran moh dhukh saadhoo sa(n)g nasai ||1|| rahaau ||

ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥

moh baadh aha(n)kaar sarapar ru(n)niaa ||

ਸੁਖੁ ਨ ਪਾਇਨਿੑ ਮੂਲਿ ਨਾਮ ਵਿਛੁੰਨਿਆ ॥੨॥

sukh na paini(h) mool naam vichhu(n)niaa ||2||

ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥

meree meree dhaar ba(n)dhan ba(n)dhiaa ||

ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥

narak surag avataar maiaa dha(n)dhiaa ||3||

ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥

sodhat sodhat sodh tat beechaariaa ||

ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥

naam binaa sukh naeh sarapar haariaa ||4||

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥

aaveh jaeh anek mar mar janamate ||

ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥

bin boojhe sabh vaadh jonee bharamate ||5||

ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥

jin(h) kau bhe dhiaal tin(h) saadhoo sa(n)g bhiaa ||

ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥

a(n)mrit har kaa naam tin(h)ee janee jap liaa ||6||

ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥

khojeh koT asa(n)kh bahut ana(n)t ke ||

ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥

jis bujhaae aap neRaa tis he ||7||

ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥

visar naahee dhaataar aapanaa naam dheh ||

ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥

gun gaavaa dhin raat naanak chaau eh ||8||2||5||16||

English Translation

SOOHEE, THIRD MEHL:

The body-bride is very beautiful; she dwells with her Husband Lord. She becomes the happy soul-bride of her True Husband Lord, contemplating the Word of the Guru’s Shabad. The Lord’s devotee is forever attuned to the Lord’s Love; her ego is burnt away from within. || 1 ||

Waaho! Waaho! Blessed, blessed is the Word of the Perfect Guru’s Bani. It wells up and springs forth from the Perfect Guru, and merges into Truth. || 1 || Pause ||

Everything is within the Lord — the continents, worlds and nether regions. The Life of the World, the Great Giver, dwells within the body; He is the Cherisher of all. The body-bride is eternally beautiful; the Gurmukh contemplates the Naam. || 2 ||

The Lord Himself dwells within the body; He is invisible and cannot be seen. The foolish self-willed manmukh does not understand; he goes out searching for the Lord externally. One who serves the True Guru is always at peace; the True Guru has shown me the Invisible Lord. || 3 ||

Within the body there are jewels and precious treasures, the over-flowing treasure of devotion. Within this body are the nine continents of the earth, its markets, cities and streets. Within this body are the nine treasures of the Naam; contemplating the Word of the Guru’s Shabad, it is obtained. || 4 ||

Within the body, the Lord estimates the weight; He Himself is the weigher. This mind is the jewel, the gem, the diamond; it is absolutely priceless. The Naam, the Name of the Lord, cannot be purchased at any price; the Naam is obtained by contemplating the Guru. || 5 ||

One who becomes Gurmukh searches this body; all others just wander around in confusion. That humble being alone obtains it, unto whom the Lord bestows it. What other clever tricks can anyone try? Within the body, the Fear of God and Love for Him abides; by Guru’s Grace, they are obtained. || 6 ||

Within the body, are Brahma, Vishnu and Shiva, from whom the whole world emanated. The True Lord has staged and contrived His own play; the expanse of the Universe comes and goes. The Perfect True Guru Himself has made it clear, that emancipation comes through the True Name. || 7 ||

That body, which serves the True Guru, is embellished by the True Lord Himself. Without the Name, the mortal finds no place of rest in the Court of the Lord; he shall be tortured by the Messenger of Death. O Nanak, true glory is bestowed, when the Lord showers His Mercy. || 8 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੀ ਬਾਣੀ ਦੀ ਬਰਕਤਿ ਨਾਲ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਉਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ । ਇਹ “ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਉਸ ਨੂੰ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧। ਰਹਾਉ।

ਹੇ ਭਾਈ! ਖੰਡਾਂ, ਮੰਡਲਾਂ, ਪਾਤਾਲਾਂ ਸਾਰੇ ਜਗਤ ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਉਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ।੨।

ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ ਸਧਾਰਨ ਤੌਰ ਤੇ ਵੇਖਿਆ ਨਹੀਂ ਜਾ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਇਹ ਭੇਤ ਨਹੀਂ ਸਮਝਦਾ, ਉਸ ਪ੍ਰਭੂ ਨੂੰ ਬਾਹਰ ਜੰਗਲ ਆਦਿਕ ਵਿਚ ਲੱਭਣ ਤੁਰ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ ਗੁਰੂ ਨੇ ਉਸ ਨੂੰ ਅਦ੍ਰਿਸ਼ਟ ਪਰਮਾਤਮਾ ਉਸ ਦੇ ਅੰਦਰ ਵੱਸਦਾ ਵਿਖਾ ਦਿੱਤਾ।੩।

ਹੇ ਭਾਈ! ਪਰਮਾਤਮਾ ਦੀ ਭਗਤੀ ਮਾਨੋ ਰਤਨ ਪਦਾਰਥ ਹੈ ਇਹਨਾਂ ਰਤਨਾਂ ਪਦਾਰਥਾਂ ਦੇ ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ। ਇਸ ਸਰੀਰ ਦੇ ਅੰਦਰ ਹੀ ਮਾਨੋ ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਿਰ ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ। ਗੁਰੂ ਦੇ ਸ਼ਬਦ ਦੇ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ ਮਾਨੋ ਧਰਤੀ ਦੇ ਨੌ ਹੀ ਖ਼ਜ਼ਾਨੇ ਹੈ।੪।

ਹੇ ਭਾਈ! ਇਸ ਮਨੁੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਉਂਦਾ ਹੈ, ਜਿਸ ਮਨੁੱਖ ਨੂੰ ਜਾਚ ਸਿਖਾ ਦੇਂਦਾ ਹੈ, ਉਸ ਦਾ ਇਹ ਮਨ ਮਾਨੋ ਰਤਨ ਵਰਗਾ ਜਵਾਹਰ ਮੋਤੀ ਵਰਗਾ ਕੀਮਤੀ ਬਣ ਜਾਂਦਾ ਹੈ। ਇਤਨਾ ਕੀਮਤੀ ਬਣ ਜਾਂਦਾ ਹੈ ਕਿ ਉਸ ਦਾ ਮੁੱਲ ਨਹੀਂ ਪੈ ਸਕਦਾ। ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ ਨਾਮ ਕਿਸੇ ਦੁਨੀਆਵੀ ਕੀਮਤ ਨਾਲ ਨਹੀਂ ਮਿਲ ਸਕਦਾ।ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ।੫।

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ। ਪਰਮਾਤਮਾ ਆਪ ਜਿਸ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ। ਕੋਈ ਭੀ ਮਨੁੱਖ ਗੁਰੂ ਦੀ ਸ਼ਰਨ ਤੋਂ ਬਿਨਾ ਹੋਰ ਕੋਈ ਸਿਆਣਪ ਨਹੀਂ ਕਰ ਸਕਦਾ ਜਿਸ ਨਾਲ ਨਾਮ ਪ੍ਰਾਪਤ ਕਰ ਸਕੇ। ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ। ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ।੬।

ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸ਼ਨ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪੱਤੀ ਹੋਈ ਹੈ। ਸਦਾ-ਥਿਰ ਪ੍ਰਭੂ ਨੇ ਇਹ ਜਗਤ ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਇਹ ਅਸਲੀਅਤ ਵਿਖਾ ਦਿੱਤੀ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਮਨੁੱਖ ਦਾ ਪਾਰ-ਉਤਾਰਾ ਹੋ ਗਿਆ।੭।

ਹੇ ਭਾਈ! ਉਹੀ ਸਰੀਰ ਸਫਲ ਹੈ ਜੇਹੜਾ ਗੁਰੂ ਦੀ ਸ਼ਰਨ ਪੈਂਦਾ ਹੈ। ਉਸ ਸਰੀਰ ਨੂੰ ਸਦਾ ਥਿਰ ਰਹਿਣ ਵਾਲੇ ਕਰਤਾਰ ਨੇ ਆਪ ਸੋਹਣਾ ਬਣਾ ਦਿੱਤਾ। ਪਰਮਾਤਮਾ ਦੇ ਨਾਮ ਤੋਂ ਬਿਨਾ ਪਰਮਾਤਮਾ ਦੇ ਦਰ ਤੇ ਖਲੋਣਾ ਨਹੀਂ ਮਿਲਦਾ। ਤਦੋਂ ਅਜੇਹੇ ਮਨੁੱਖ ਨੂੰ ਜਮਰਾਜ ਖ਼ੁਆਰ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਸ ਨੂੰ ਆਪਣਾ ਸਦਾ-ਥਿਰ ਨਾਮ ਬਖ਼ਸ਼ਦਾ ਹੈ ਇਹੀ ਉਸ ਵਾਸਤੇ ਸਭ ਤੋਂ ਵਡੀ ਇੱਜ਼ਤ ਹੈ।੮।੨।

Source: SGPC Official; BaniDB · Read Ang 754 in Sri Guru Granth Sahib Ji

On this day in earlier years

  • Sunday, 09 December 2018 ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ Ang 762 · Raag Soohee
  • Saturday, 09 December 2017 ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ Ang 619 · Raag Sorath
  • Friday, 09 December 2016 ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ Ang 748 · Raag Soohee
  • Wednesday, 09 December 2015 ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ Ang 495 · Raag Gujri
  • Tuesday, 09 December 2014 ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ Ang 676 · Raag Dhanaasree
  • Monday, 09 December 2013 ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ Ang 811 · Raag Bilaaval