ਹੁਕਮਨਾਮਾ ਸਾਹਿਬ

Hukamnama Sahib

Tuesday, 10 December 2019

ਮੰਗਲਵਾਰ, ੨੫ ਮੱਘਰ (ਸੰਮਤ ੫੫੧ ਨਾਨਕਸ਼ਾਹੀ)

Ang 761 · Raag Dhanaasree · Bhagat Kabeer Ji

Reading: Permalink

ਗੁਰਮੁਖੀ (Gurmukhi)

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥

raam simar raam simar raam simar bhaiee ||

ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥

raam naam simaran bin booddate adhikaiee ||1|| rahaau ||

ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥

banitaa sut dheh greh sa(n)pat sukhadhaiee ||

ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥

ein(h) mai kachh naeh tero kaal avadh aaiee ||1||

ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥

ajaamal gaj ganikaa patit karam keene ||

ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥

teuoo utar paar pare raam naam leene ||2||

ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥

sookar kookar jon bhrame tuoo laaj na aaiee ||

ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥

raam naam chhaadd a(n)mirat kaahe bikh khaiee ||3||

ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥

taj bharam karam bidh nikhedh raam naam lehee ||

ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

gur prasaadh jan kabeer raam kar sanehee ||4||5||

English Translation

SOOHEE, FIFTH MEHL:

The Simritees, the Vedas, the Puraanas and the other holy scriptures proclaim that without the Naam, everything is false and worthless. || 1 ||

The infinite treasure of the Naam abides within the minds of the devotees. Birth and death, attachment and suffering, are erased in the Saadh Sangat, the Company of the Holy. || 1 || Pause ||

Those who indulge in attachment, conflict and egotism shall surely weep and cry. Those who are separated from the Naam shall never find any peace. || 2 ||

Crying out, “Mine! Mine!”, he is bound in bondage. Entangled in Maya, he is reincarnated in heaven and hell. || 3 ||

Searching, searching, searching, I have come to understand the essence of reality. Without the Naam, there is no peace at all, and the mortal will surely fail. || 4 ||

Many come and go; they die, and die again, and are reincarnated. Without understanding, they are totally useless, and they wander in reincarnation. || 5 ||

They alone join the Saadh Sangat, unto whom the Lord becomes Merciful. They chant and meditate on the Ambrosial Name of the Lord. || 6 ||

Uncounted millions, so many they are endless, search for Him. But only that one, who understands his own self, sees God near at hand. || 7 ||

Never forget me, O Great Giver — please bless me with Your Naam.To sing Your Glorious Praises day and night — O Nanak, this is my heart-felt desire. || 8 || 2 || 5 || 16 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ । ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ।੧।

ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ । ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ।੧।ਰਹਾਉ।

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ । ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ।੨।

ਹੇ ਭਾਈ! (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ । ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ।੩।

ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ । ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ।੪।

(ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ । ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ । (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ।੫।

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ।੬।

ਹੇ ਭਾਈ! ਕੋ੍ਰੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ।੭।

ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ—) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ । ਮੈਨੂੰ ਆਪਣਾ ਨਾਮ ਬਖ਼ਸ਼ । ਮੈਂ ਤੈਨੂੰ ਕਦੇ ਨਾਹ ਭੁਲਾਵਾਂ।੮।੨।੫।

੧੬॥

Source: SGPC Official; BaniDB · Read Ang 761 in Sri Guru Granth Sahib Ji

On this day in earlier years

  • Monday, 10 December 2018 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Sunday, 10 December 2017 ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ Ang 632 · Raag Sorath
  • Saturday, 10 December 2016 ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ Ang 605 · Raag Sorath
  • Thursday, 10 December 2015 ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ Ang 558 · Raag Vadhans
  • Wednesday, 10 December 2014 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 663 · Raag Dhanaasree
  • Tuesday, 10 December 2013 ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ Ang 771 · Raag Soohee