ਹੁਕਮਨਾਮਾ ਸਾਹਿਬ

Hukamnama Sahib

Thursday, 02 January 2020

ਵੀਰਵਾਰ, ੧੮ ਪੋਹ (ਸੰਮਤ ੫੫੧ ਨਾਨਕਸ਼ਾਹੀ)

Ang 467 · Raag Aasaa · Guru Nanak Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੧ ॥

salok mahalaa pehilaa ||

ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥

paR paR gaddee ladhe'eeh paR paR bhare'eh saath ||

ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥

paR paR beRee paieeaai paR paR gadde'eeh khaat ||

ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥

paRe'eh jete baras baras paRe'eh jete maas ||

ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥

paReeaai jetee aarajaa paRe'eh jete saas ||

ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥

naanak lekhai ik gal hor haumai jhakhanaa jhaakh ||1||

ਮਃ ੧ ॥

mahalaa pehilaa ||

ਲਿਖਿ ਲਿਖਿ ਪੜਿਆ ॥

likh likh paRiaa ||

ਤੇਤਾ ਕੜਿਆ ॥

tetaa kaRiaa ||

ਬਹੁ ਤੀਰਥ ਭਵਿਆ ॥

bahu teerath bhaviaa ||

ਤੇਤੋ ਲਵਿਆ ॥

teto laviaa ||

ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥

bahu bhekh keeaa dhehee dhukh dheeaa ||

ਸਹੁ ਵੇ ਜੀਆ ਅਪਣਾ ਕੀਆ ॥

sahu ve jeeaa apanaa keeaa ||

ਅੰਨੁ ਨ ਖਾਇਆ ਸਾਦੁ ਗਵਾਇਆ ॥

a(n)n na khaiaa saadh gavaiaa ||

ਬਹੁ ਦੁਖੁ ਪਾਇਆ ਦੂਜਾ ਭਾਇਆ ॥

bahu dhukh paiaa dhoojaa bhaiaa ||

ਬਸਤ੍ਰ ਨ ਪਹਿਰੈ ॥

basatr na pahirai ||

ਅਹਿਨਿਸਿ ਕਹਰੈ ॥

ahinis kaharai ||

ਮੋਨਿ ਵਿਗੂਤਾ ॥

mon vigootaa ||

ਕਿਉ ਜਾਗੈ ਗੁਰ ਬਿਨੁ ਸੂਤਾ ॥

kiau jaagai gur bin sootaa ||

ਪਗ ਉਪੇਤਾਣਾ ॥

pag upetaanaa ||

ਅਪਣਾ ਕੀਆ ਕਮਾਣਾ ॥

apanaa keeaa kamaanaa ||

ਅਲੁ ਮਲੁ ਖਾਈ ਸਿਰਿ ਛਾਈ ਪਾਈ ॥

al mal khaiee sir chhaiee paiee ||

ਮੂਰਖਿ ਅੰਧੈ ਪਤਿ ਗਵਾਈ ॥

moorakh a(n)dhai pat gavaiee ||

ਵਿਣੁ ਨਾਵੈ ਕਿਛੁ ਥਾਇ ਨ ਪਾਈ ॥

vin naavai kichh thai na paiee ||

ਰਹੈ ਬੇਬਾਣੀ ਮੜੀ ਮਸਾਣੀ ॥

rahai bebaanee maRee masaanee ||

ਅੰਧੁ ਨ ਜਾਣੈ ਫਿਰਿ ਪਛੁਤਾਣੀ ॥

a(n)dh na jaanai fir pachhutaanee ||

ਸਤਿਗੁਰੁ ਭੇਟੇ ਸੋ ਸੁਖੁ ਪਾਏ ॥

satigur bheTe so sukh paae ||

ਹਰਿ ਕਾ ਨਾਮੁ ਮੰਨਿ ਵਸਾਏ ॥

har kaa naam ma(n)n vasaae ||

ਨਾਨਕ ਨਦਰਿ ਕਰੇ ਸੋ ਪਾਏ ॥

naanak nadhar kare so paae ||

ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥

aas a(n)dhese te nihakeval haumai sabadh jalaae ||2||

ਪਉੜੀ ॥

pauRee ||

ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥

bhagat terai man bhaavadhe dhar sohan keerat gaavadhe ||

ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੑੀ ਧਾਵਦੇ ॥

naanak karamaa baahare dhar ddoa na lahan(h)ee dhaavadhe ||

ਇਕਿ ਮੂਲੁ ਨ ਬੁਝਨਿੑ ਆਪਣਾ ਅਣਹੋਦਾ ਆਪੁ ਗਣਾਇਦੇ ॥

eik mool na bujhani(h) aapanaa anahodhaa aap ganaidhe ||

ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥

hau ddaaddee kaa neech jaat hor utam jaat sadhaidhe ||

ਤਿਨੑ ਮੰਗਾ ਜਿ ਤੁਝੈ ਧਿਆਇਦੇ ॥੯॥

tin(h) ma(n)gaa j tujhai dhiaaidhe ||9||

English Translation

SHALOK, FIRST MEHL:

You may read and read loads of books; you may read and study vast multitudes of books. You may read and read boat-loads of books; you may read and read and fill pits with them. You may read them year after year; you may read them as many months are there are. You may read them all your life; you may read them with every breath. O Nanak, only one thing is of any account: everything else is useless babbling and idle talk in ego. || 1 ||

FIRST MEHL: The more one write and reads, the more one burns. The more one wanders at sacred shrines of pilgrimage, the more one talks uselessly. The more one wears religious robes, the more pain he causes his body. O my soul, you must endure the consequences of your own actions. One who does not eat the corn, misses out on the taste. One obtains great pain, in the love of duality. One who does not wear any clothes, suffers night and day. Through silence, he is ruined. How can the sleeping one be awakened without the Guru? One who goes barefoot suffers by his own actions. One who eats filth and throws ashes on his head — the blind fool loses his honor. Without the Name, nothing is of any use. One who lives in the wilderness, in cemetaries and cremation grounds — that blind man does not know the Lord; he regrets and repents in the end. One who meets the True Guru finds peace. He enshrines the Name of the Lord in his mind. O Nanak, when the Lord grants His Grace, He is obtained. He becomes free of hope and fear, and burns away his ego with the Word of the Shabad. || 2 ||

PAUREE: Your devotees are pleasing to Your Mind, Lord. They look beautiful at Your door, singing Your Praises. O Nanak, those who are denied Your Grace, find no shelter at Your Door; they continue wandering. Some do not understand their origins, and without cause, they display their self-conceit. I am the Lord’s minstrel, of low social status; others call themselves high caste. I seek those who meditate on You. || 9 ||

ਪੰਜਾਬੀ ਵਿਆਖਿਆ (Punjabi Explanation)

ਜੇ ਇਤਨੀਆਂ ਪੋਥੀਆਂ ਪੜ੍ਹ ਲਈਏ, ਜਿਨ੍ਹਾਂ ਨਾਲ ਕਈ ਗੱਡੀਆਂ ਭਰ ਲਈਆਂ ਜਾ ਸਕਣ, ਜਿਨ੍ਹਾਂ ਦੇ ਢੇਰਾਂ ਦੇ ਢੇਰ ਲਗਾਏ ਜਾ ਸਕਣ; ਜੇ ਇਤਨੀਆਂ ਪੁਸਤਕਾਂ ਪੜ੍ਹ ਲਈਏ, ਜਿਨ੍ਹਾਂ ਨਾਲ ਇਕ ਬੇੜੀ ਭਰੀ ਜਾ ਸਕੇ, ਕਈ ਖਾਤੇ ਪੂਰੇ ਜਾ ਸਕਣ; ਜੇ ਪੜ੍ਹ ਪੜ੍ਹ ਕੇ ਸਾਲਾਂ ਦੇ ਸਾਲ ਗੁਜ਼ਾਰੇ ਜਾਣ, ਜੇ ਪੜ੍ਹ ਪੜ੍ਹ ਕੇ (ਸਾਲ ਦੇ) ਸਾਰੇ ਮਹੀਨੇ ਬਿਤਾ ਦਿੱਤੇ ਜਾਣ; ਜੇ ਪੁਸਤਕਾਂ ਪੜ੍ਹ ਪੜ੍ਹ ਕੇ ਸਾਰੀ ਉਮਰ ਗੁਜ਼ਾਰ ਦਿੱਤੀ ਜਾਏ, ਜੇ ਪੜ੍ਹ ਪੜ੍ਹ ਕੇ ਉਮਰ ਦੇ ਸਾਰੇ ਸੁਆਸ ਬਿਤਾਏ ਜਾਣ (ਤਾਂ ਭੀ ਰੱਬ ਦੀ ਦਰਗਾਹ ਵਿਚ ਇਸ ਵਿਚੋਂ ਕੁਝ ਭੀ ਪਰਵਾਨ ਨਹੀਂ ਹੁੰਦਾ) । ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਬੂਲ ਪੈਂਦੀ ਹੈ, (ਪ੍ਰਭੂ ਦੀ ਵਡਿਆਈ ਤੋਂ ਬਿਨਾ) ਕੋਈ ਹੋਰ ਉੱਦਮ ਕਰਨਾ, ਆਪਣੀ ਹਉਮੈ ਦੇ ਵਿਚ ਹੀ ਭਟਕਦੇ ਫਿਰਨਾ ਹੈ।੧।

ਜਿਤਨਾ ਕੋਈ ਮਨੁੱਖ (ਕੋਈ ਵਿੱਦਿਆ) ਲਿਖਣੀ ਪੜ੍ਹਨੀ ਜਾਣਦਾ ਹੈ, ਉਤਨਾ ਹੀ ਉਸ ਨੂੰ ਆਪਣੀ ਵਿੱਦਿਆ ਦਾ ਮਾਣ ਹੈ (ਸੋ ਇਹ ਜ਼ਰੂਰੀ ਨਹੀਂ ਕਿ ਰੱਬ ਦੇ ਦਰ ਤੇ ਪਰਵਾਨ ਹੋਣ ਲਈ ਵਿੱਦਿਆ ਦੀ ਲੋੜ ਹੈ); ਜਿਤਨਾ ਹੀ ਕੋਈ ਬਹੁਤੇ ਤੀਰਥਾਂ ਦੀ ਯਾਤ੍ਰਾ ਕਰਦਾ ਹੈ, ਉਤਨਾ ਹੀ ਥਾਂ ਥਾਂ ਤੇ ਦੱਸਦਾ ਫਿਰਦਾ ਹੈ (ਕਿ ਮੈਂ ਫਲਾਣੇ ਤੀਰਥ ਤੇ ਇਸ਼ਨਾਨ ਕਰ ਆਇਆ ਹਾਂ । ਸੋ ਤੀਰਥ-ਯਾਤ੍ਰਾ ਭੀ ਅਹੰਕਾਰ ਦਾ ਹੀ ਕਾਰਨ ਬਣਦੀ ਹੈ) । ਕਿਸੇ ਨੇ (ਲੋਕਾਂ ਨੂੰ ਪਤਿਆਉਣ ਵਾਸਤੇ, ਧਰਮ ਦੇ) ਕਈ ਚਿਹਨ ਧਾਰੇ ਹੋਏ ਹਨ, ਅਤੇ ਕੋਈ ਆਪਣੇ ਸਰੀਰ ਨੂੰ ਕਸ਼ਟ ਦੇ ਰਿਹਾ ਹੈ, (ਉਸ ਨੂੰ ਭੀ ਇਹੀ ਕਹਿਣਾ ਠੀਕ ਜਾਪਦਾ ਹੈ ਕਿ) ਹੇ ਭਾਈ! ਆਪਣੇ ਕੀਤੇ ਦਾ ਦੁੱਖ ਸਹਾਰ (ਭਾਵ, ਇਹ ਭੇਖ ਧਾਰਨੇ ਸਰੀਰ ਨੂੰ ਦੁੱਖ ਦੇਣੇ ਭੀ ਰੱਬ ਦੇ ਦਰ ਤੇ ਕਬੂਲ ਨਹੀਂ ਹਨ) । (ਹੋਰ ਤੱਕੋ, ਜਿਸ ਨੇ) ਅੰਨ ਛੱਡਿਆ ਹੋਇਆ ਹੈ (ਪ੍ਰਭੂ ਦਾ ਸਿਮਰਨ ਤਾਂ ਨਹੀਂ ਕਰਦਾ, ਸਿਮਰਨ ਤਿਆਗ ਕੇ) ਉਸ ਨੂੰ ਇਹ ਹੋਰ ਹੀ ਕੰਮ ਚੰਗਾ ਲੱਗਾ ਹੋਇਆ ਹੈ । ਉਸ ਨੇ ਭੀ ਆਪਣੀ ਜ਼ਿੰਦਗੀ ਤਲਖ਼ ਬਣਾਈ ਹੋਈ ਹੈ ਅਤੇ ਦੁੱਖ ਸਹਾਰ ਰਿਹਾ ਹੈ । ਕੱਪੜੇ ਨਹੀਂ ਪਾਂਦਾ ਤੇ ਦਿਨ ਰਾਤ ਔਖਾ ਹੋ ਰਿਹਾ ਹੈ । (ਇੱਕਲਵਾਂਝੇ) ਚੁੱਪ ਵੱਟ ਕੇ (ਅਸਲੀ ਰਾਹ ਤੋਂ) ਖੁੰਝਿਆ ਹੋਇਆ ਹੈ, ਭਲਾ, ਦੱਸੋ (ਮਾਇਆ ਦੀ ਨੀਂਦਰ ਵਿਚ) ਸੁੱਤਾ ਹੋਇਆ ਮਨੁੱਖ ਗੁਰੂ ਤੋਂ ਬਿਨਾ ਕਿਵੇਂ ਜਾਗ ਸਕਦਾ ਹੈ? (ਇਕ) ਪੈਰਾਂ ਤੋਂ ਨੰਗਾ ਫਿਰਦਾ ਹੈ ਅਤੇ ਆਪਣੀ ਇਸ ਕੀਤੀ ਹੋਈ ਭੁੱਲ ਦਾ ਦੁੱਖ ਸਹਿ ਰਿਹਾ ਹੈ । (ਸੁੱਚਾ ਚੰਗਾ ਭੋਜਨ ਛੱਡ ਕੇ) ਜੂਠਾ ਮਿੱਠਾ ਖਾਂਦਾ ਹੈ ਅਤੇ ਸਿਰ ਵਿਚ ਸੁਆਹ ਪਾ ਰੱਖੀ ਹੈ, ਅਗਿਆਨੀ ਮੂਰਖ ਨੇ (ਇਸ ਤਰ੍ਹਾਂ) ਆਪਣੀ ਪੱਤ ਗਵਾ ਲਈ ਹੈ । ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਉੱਦਮ ਪਰਵਾਨ ਨਹੀਂ ਹੈ । ਅੰਨ੍ਹਾ (ਮੂਰਖ) ਉਜਾੜਾਂ ਵਿਚ, ਮੜ੍ਹੀਆਂ ਵਿਚ, ਮਸਾਣਾਂ ਵਿਚ ਜਾ ਰਹਿੰਦਾ ਹੈ, (ਰੱਬ ਵਾਲਾ ਰਸਤਾ) ਨਹੀਂ ਸਮਝਦਾ ਤੇ ਸਮਾਂ ਵਿਹਾ ਜਾਣ ਤੇ ਪਛਤਾਂਦਾ ਹੈ । ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਹੈ (ਅਸਲੀ) ਸੁਖ ਉਹੀ ਮਾਣਦਾ ਹੈ, ਉਹ (ਵਡਭਾਗੀ) ਰੱਬ ਦਾ ਨਾਮ ਆਪਣੇ ਹਿਰਦੇ ਵਿਚ (ਟਿਕਾਂਦਾ) ਹੈ । (ਪਰ) ਹੇ ਨਾਨਕ! ਗੁਰੂ ਭੀ ਉਸੇ ਨੂੰ ਹੀ ਮਿਲਦਾ ਹੈ ਜਿਸ ਉੱਤੇ ਆਪ ਦਾਤਾਰ ਮਿਹਰ ਦੀ ਨਜ਼ਰ ਕਰਦਾ ਹੈ । ਉਸ ਸੰਸਾਰ ਦੀਆਂ ਆਸਾਂ ਤੇ ਫ਼ਿਕਰਾਂ ਤੋਂ ਨਿਰਲੇਪ ਹੋ ਕੇ ਗੁਰੂ ਦੇ ਸ਼ਬਦ ਦੁਆਰਾ ਆਪਣੀ ਹਉਮੈ ਨੂੰ ਸਾੜ ਦੇਂਦਾ ਹੈ।੨।

(ਹੇ ਪ੍ਰਭੂ!) ਤੈਨੂੰ ਆਪਣੇ ਮਨ ਵਿਚ ਭਗਤ ਪਿਆਰੇ ਲਗਦੇ ਹਨ, ਜੋ ਤੇਰੀ ਸਿਫ਼ਤਿ-ਸਾਲਾਹ ਕਰ ਰਹੇ ਹਨ ਤੇ ਤੇਰੇ ਦਰ ਉੱਤੇ ਸੋਭ ਰਹੇ ਹਨ । ਹੇ ਨਾਨਕ! ਭਾਗ-ਹੀਣ ਮਨੁੱਖ ਭਟਕਦੇ ਫਿਰਦੇ ਹਨ, ਉਨ੍ਹਾਂ ਨੂੰ ਪ੍ਰਭੂ ਦੇ ਦਰ ਤੇ ਥਾਂ ਨਹੀਂ ਮਿਲਦੀ, (ਕਿਉਂਕਿ) ਇਹ (ਵਿਚਾਰੇ) ਆਪਣੇ ਅਸਲੇ ਨੂੰ ਨਹੀਂ ਸਮਝਦੇ, (ਰੱਬੀ ਗੁਣ ਦੀ ਪੂੰਜੀ ਆਪਣੇ ਅੰਦਰ) ਹੋਣ ਤੋਂ ਬਿਨਾ ਹੀ ਆਪਣੇ ਆਪ ਨੂੰ ਵੱਡਾ ਜਤਲਾਂਦੇ ਹਨ । (ਹੇ ਪ੍ਰਭੂ!) ਮੈਂ ਨੀਵੀਂ ਜਾਤ ਵਾਲਾ (ਤੇਰੇ ਦਰ ਦਾ) ਇਕ ਮਾੜਾ ਜਿਹਾ ਢਾਢੀ ਹਾਂ, ਹੋਰ ਲੋਕ (ਆਪਣੇ ਆਪ ਨੂੰ) ਉੱਤਮ ਜਾਤ ਵਾਲੇ ਅਖਵਾਂਦੇ ਹਨ । ਜੋ ਤੇਰਾ ਭਜਨ ਕਰਦੇ ਹਨ, ਮੈਂ ਉਹਨਾਂ ਪਾਸੋਂ (ਤੇਰਾ ‘ਨਾਮ’) ਮੰਗਦਾ ਹਾਂ।੯।

Source: SGPC Official; BaniDB · Read Ang 467 in Sri Guru Granth Sahib Ji

On this day in earlier years

  • Wednesday, 02 January 2019 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673
  • Tuesday, 02 January 2018 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee
  • Monday, 02 January 2017 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Saturday, 02 January 2016 ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥ Ang 714 · Raag Todee
  • Friday, 02 January 2015 ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ Ang 557 · Raag Vadhans
  • Thursday, 02 January 2014 ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ Ang 596 · Raag Sorath