ਹੁਕਮਨਾਮਾ ਸਾਹਿਬ

Hukamnama Sahib

Friday, 03 January 2020

ਸ਼ੁੱਕਰਵਾਰ, ੧੯ ਪੋਹ (ਸੰਮਤ ੫੫੧ ਨਾਨਕਸ਼ਾਹੀ)

Ang 558 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੩ ਘਰੁ ੧

vaddaha(n)s mahalaa teejaa ghar pehilaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥

man mailai sabh kichh mailaa tan dhotai man hachhaa na hoi ||

ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥

eeh jagat bharam bhulaiaa viralaa boojhai koi ||1||

ਜਪਿ ਮਨ ਮੇਰੇ ਤੂ ਏਕੋ ਨਾਮੁ ॥

jap man mere too eko naam ||

ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥

satigur dheeaa mo kau eh nidhaan ||1|| rahaau ||

ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥

sidhaa ke aasan je sikhai i(n)dhree vas kar kamai ||

ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥

man kee mail na utarai haumai mail na jai ||2||

ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥

eis man kau hor sa(n)jam ko naahee vin satigur kee saranai ||

ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥

satagur miliaai ulaTee bhiee kahanaa kichhoo na jai ||3||

ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥

bhanat naanak satigur kau miladho marai gur kai sabadh fir jeevai koi ||

ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

mamataa kee mal utarai ih man hachhaa hoi ||4||1||

English Translation

WADAHANS, THIRD MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the mind is filthy, everything is filthy; by washing the body, the mind is not cleansed. This world is deluded by doubt; hardly anyone understands this. || 1 ||

O my mind, chant the One Name. The True Guru has given me this treasure. || 1 || Pause ||

Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. || 2 ||

This mind is not controlled by any other discipline, except the Sanctuary of the True Guru. Meeting the True Guru, one is transformed beyond description. || 3 ||

Prays Nanak, one who dies upon meeting the True Guru, shall be rejuvenated through the Word of the Guru’s Shabad. The filth of attachment and possessiveness shall depart, and the mind shall become pure. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ।੧।

ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ।੧।ਰਹਾਉ।

ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ।੨।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ।੩।

ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ।੪।੧।

Source: SGPC Official; BaniDB · Read Ang 558 in Sri Guru Granth Sahib Ji

On this day in earlier years

  • Thursday, 03 January 2019 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711
  • Wednesday, 03 January 2018 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Tuesday, 03 January 2017 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Sunday, 03 January 2016 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Saturday, 03 January 2015 ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ Ang 533 · Raag Dayv Gandhaaree
  • Thursday, 03 January 2013 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree