ਹੁਕਮਨਾਮਾ ਸਾਹਿਬ
Hukamnama Sahib
Monday, 06 January 2020
ਸੋਮਵਾਰ, ੨੨ ਪੋਹ (ਸੰਮਤ ੫੫੧ ਨਾਨਕਸ਼ਾਹੀ)
Ang 854 · Raag Bilaaval · Guru Amar Daas Ji
ਗੁਰਮੁਖੀ (Gurmukhi)
ਸਲੋਕ ਮਃ ੩ ॥
salok mahalaa teejaa ||
ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥
apanaa aap na pachhaaniee har prabh jaataa dhoor ||
ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥
gur kee sevaa visaree kiau man rahai hajoor ||
ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥
manmukh janam gavaiaa jhooThai laalach koor ||
ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥
naanak bakhas milaian sachai sabadh hadhoor ||1||
ਮਃ ੩ ॥
mahalaa teejaa ||
ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥
har prabh sachaa sohilaa gurmukh naam govi(n)dh ||
ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥
anadhin naam salaahanaa har japiaa man aana(n)dh ||
ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥
vaddabhaagee har paiaa pooran paramaana(n)dh ||
ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥
jan naanak naam salaahiaa bahuR na man tan bha(n)g ||2||
ਪਉੜੀ ॥
pauRee ||
ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥
koiee ni(n)dhak hovai satiguroo kaa fir saran gur aavai ||
ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥
pichhale guneh satigur bakhas le satasa(n)gat naal ralaavai ||
ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥
jiau meeh vuThai galeeaa naaliaa Tobhiaa kaa jal jai pavai vich surasaree surasaree milat pavitr paavan hoi jaavai ||
ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥
eh vaddiaaiee satigur niravair vich jit miliaai tisanaa bhukh utarai har saa(n)t taR aavai ||
ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥
naanak ih acharaj dhekhahu mere har sache saeh kaa j satiguroo no ma(n)nai su sabhanaa(n) bhaavai ||13||1|| sudh ||
English Translation
SHALOK, THIRD MEHL:
He does not understand himself; he believes the Lord God to be far away. He forgets to serve the Guru; how can his mind remain in the Lord’s Presence? The self-willed manmukh wastes away his life in worthless greed and falsehood. O Nanak, the Lord forgives, and blends them with Himself; through the True Word of the Shabad, He is ever-present. || 1 ||
THIRD MEHL: True is the Praise of the Lord God; the Gurmukh chants the Name of the Lord of the Universe. Praising the Naam night and day, and meditating on the Lord, the mind becomes blissful. By great good fortune, I have found the Lord, the perfect embodiment of supreme bliss. Servant Nanak praises the Naam; his mind and body shall never again be shattered. || 2 ||
PAUREE: If someone slanders the True Guru, and then comes seeking the Guru’s Protection, the True Guru forgives him for his past sins, and unites him with the Saints’ Congregation. When the rain falls, the water in the streams, rivers and ponds flows into the Ganges; flowing into the Ganges, it is made sacred and pure. Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace. O Nanak, behold this wonder of the Lord, my True King! Everyone is pleased with one who obeys and believes in the True Guru. || 13 ||
1 || SUDH ||
ਪੰਜਾਬੀ ਵਿਆਖਿਆ (Punjabi Explanation)
(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ । ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ । ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।੧।
ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ । ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ । ਹੇ ਨਾਨਕ! (ਆਖ—ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ।੨।
(ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ । ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ ।ਹੇ ਨਾਨਕ! (ਆਖ—ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।੧੩।
੧।ਸੁਧੁ।
Source: SGPC Official; BaniDB · Read Ang 854 in Sri Guru Granth Sahib Ji