ਹੁਕਮਨਾਮਾ ਸਾਹਿਬ

Hukamnama Sahib

Sunday, 26 January 2020

ਐਤਵਾਰ, ੧੩ ਮਾਘ (ਸੰਮਤ ੫੫੧ ਨਾਨਕਸ਼ਾਹੀ)

Ang 621 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ਘਰੁ ੩ ਚਉਪਦੇ

soraTh mahalaa panjavaa ghar teejaa chaupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥

mil pa(n)chahu nahee sahasaa chukaiaa ||

ਸਿਕਦਾਰਹੁ ਨਹ ਪਤੀਆਇਆ ॥

sikadhaarahu neh pateeaaiaa ||

ਉਮਰਾਵਹੁ ਆਗੈ ਝੇਰਾ ॥

aumaraavahu aagai jheraa ||

ਮਿਲਿ ਰਾਜਨ ਰਾਮ ਨਿਬੇਰਾ ॥੧॥

mil raajan raam niberaa ||1||

ਅਬ ਢੂਢਨ ਕਤਹੁ ਨ ਜਾਈ ॥

ab ddooddan katahu na jaiee ||

ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥

gobidh bheTe gur gosaiee || rahaau ||

ਆਇਆ ਪ੍ਰਭ ਦਰਬਾਰਾ ॥

aaiaa prabh dharabaaraa ||

ਤਾ ਸਗਲੀ ਮਿਟੀ ਪੂਕਾਰਾ ॥

taa sagalee miTee pookaaraa ||

ਲਬਧਿ ਆਪਣੀ ਪਾਈ ॥

labadh aapanee paiee ||

ਤਾ ਕਤ ਆਵੈ ਕਤ ਜਾਈ ॥੨॥

taa kat aavai kat jaiee ||2||

ਤਹ ਸਾਚ ਨਿਆਇ ਨਿਬੇਰਾ ॥

teh saach niaai niberaa ||

ਊਹਾ ਸਮ ਠਾਕੁਰੁ ਸਮ ਚੇਰਾ ॥

uoohaa sam Thaakur sam cheraa ||

ਅੰਤਰਜਾਮੀ ਜਾਨੈ ॥

a(n)tarajaamee jaanai ||

ਬਿਨੁ ਬੋਲਤ ਆਪਿ ਪਛਾਨੈ ॥੩॥

bin bolat aap pachhaanai ||3||

ਸਰਬ ਥਾਨ ਕੋ ਰਾਜਾ ॥

sarab thaan ko raajaa ||

ਤਹ ਅਨਹਦ ਸਬਦ ਅਗਾਜਾ ॥

teh anahadh sabadh agaajaa ||

ਤਿਸੁ ਪਹਿ ਕਿਆ ਚਤੁਰਾਈ ॥

tis peh kiaa chaturaiee ||

ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

mil naanak aap gavaiee ||4||1||51||

English Translation

SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 ||

Now, I do not go searching anywhere else, because I have met the Guru, the Lord of the Universe. || Pause ||

When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 ||

There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 ||

He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ)।੧।

ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।

Source: SGPC Official; BaniDB · Read Ang 621 in Sri Guru Granth Sahib Ji

On this day in earlier years

  • Saturday, 26 January 2019 ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ Ang 706 · Raag Bilaaval
  • Friday, 26 January 2018 ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ Ang 619 · Raag Sorath
  • Thursday, 26 January 2017 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Tuesday, 26 January 2016 ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ Ang 638 · Raag Sorath
  • Monday, 26 January 2015 ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ Ang 699 · Raag Jaithsree
  • Sunday, 26 January 2014 ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ Ang 727 · Raag Tilang