ਹੁਕਮਨਾਮਾ ਸਾਹਿਬ

Hukamnama Sahib

Saturday, 01 February 2020

ਸ਼ਨਿਚਰਵਾਰ, ੧੯ ਮਾਘ (ਸੰਮਤ ੫੫੧ ਨਾਨਕਸ਼ਾਹੀ)

Ang 708 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥

raaj kapaTa(n) roop kapaTa(n) dhan kapaTa(n) kul garabateh ||

ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥

sa(n)cha(n)t bikhiaa chhala(n) chhidhra(n) naanak bin har sa(n)g na chaalate ||1||

ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥

pekha(n)dhaRo kee bhul tu(n)maa dhisam sohanaa ||

ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

add na laha(n)dhaRo mul naanak saath na juliee maiaa ||2||

ਪਉੜੀ ॥

pauRee ||

ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥

chaladhiaa naal na chalai so kiau sa(n)jeeaai ||

ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥

tis kaa kahu kiaa jatan jis te va(n)jeeaai ||

ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥

har bisariaai kiau tirapataavai naa man ra(n)jeeaai ||

ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥

prabhoo chhodd an laagai narak sama(n)jeeaai ||

ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

hoh kirapaal dhiaal naanak bhau bha(n)jeeaai ||10||

English Translation

SHALOK:

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go along with him in the end. || 1 ||

Beholding the bitter melon, he is deceived, since it appears so pretty. But it is not worth even a shell, O Nanak; the riches of Maya will not go along with anyone. || 2 ||

PAUREE: It shall not go along with you when you depart — why do you bother to collect it? Tell me, why do you try so hard to acquire that which you must leave behind in the end? Forgetting the Lord, how can you be satisfied? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. || 10 ||

ਪੰਜਾਬੀ ਵਿਆਖਿਆ (Punjabi Explanation)

ਹੇ ਨਾਨਕ! ਇਹ ਰਾਜ ਰੂਪ ਧਨ ਤੇ ਉੱਚੀ ਕੁਲ ਦਾ ਮਾਣ ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਕਈ ਢੰਗਾਂ ਨਾਲ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧।

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।

ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀਹ ਲਾਭ, ਜੋ ਜਗਤ ਤੋਂ ਤੁਰਨ ਵੇਲੇ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ ਨਿਰੀ ਮਾਇਆ ਨਾਲ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਮ ਦੂਰ ਕਰ ਦੇਹ।੧੦।

Source: SGPC Official; BaniDB · Read Ang 708 in Sri Guru Granth Sahib Ji

On this day in earlier years

  • Friday, 01 February 2019 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 678 · Raag Sorath
  • Thursday, 01 February 2018 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ Ang 648 · Raag Sorath
  • Wednesday, 01 February 2017 ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ Ang 645 · Raag Sorath
  • Monday, 01 February 2016 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Sunday, 01 February 2015 ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ Ang 548 · Raag Bihaagraa
  • Saturday, 01 February 2014 ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ Ang 545 · Raag Bihaagraa