ਹੁਕਮਨਾਮਾ ਸਾਹਿਬ

Hukamnama Sahib

Saturday, 15 February 2020

ਸ਼ਨਿਚਰਵਾਰ, ੩ ਫੱਗਣ (ਸੰਮਤ ੫੫੧ ਨਾਨਕਸ਼ਾਹੀ)

Ang 824 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਸਿਮਰਤ ਨਾਮੁ ਕੋਟਿ ਜਤਨ ਭਏ ॥

simarat naam koT jatan bhe ||

ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥

saadhasa(n)g mil har gun gaae jamadhootan kau traas ahe ||1|| rahaau ||

ਜੇਤੇ ਪੁਨਹਚਰਨ ਸੇ ਕੀਨੑੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥

jete punahacharan se keen(h)e man tan prabh ke charan gahe ||

ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥

aavan jaan bharam bhau naaThaa janam janam ke kilavikh dhahe ||1||

ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥

nirabhau hoi bhajahu jagadheesai eh padhaarath vaddabhaag lahe ||

ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥

kar kirapaa pooran prabh dhaate niramal jas naanak dhaas kahe ||2||17||103||

English Translation

BILAAVAL, FIFTH MEHL:

Meditating on the Naam, the Name of the Lord, is equal to millions of efforts. Joining the Saadh Sangat, the Company of the Holy, sing the Glorious Praises of the Lord, and the Messenger of Death will be frightened away. || 1 || Pause ||

To enshrine the Feet of God in one’s mind and body, is to perform all sorts of acts of atonement. Coming and going, doubt and fear have run away, and the sins of countless incarnations are burnt away. || 1 ||

So become fearless, and vibrate upon the Lord of the Universe. This is true wealth, obtained only by great good fortune. Be merciful, O Perfect God, Great Giver, that slave Nanak may chant Your immaculate Praises. || 2 || 17 || 103 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕੋ੍ਰੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ । (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ । ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ।੧।

(ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ । ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ । ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ, ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹੇ।੨।੧੭।੧੦੩।

Source: SGPC Official; BaniDB · Read Ang 824 in Sri Guru Granth Sahib Ji

On this day in earlier years

  • Friday, 15 February 2019 ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ Ang 680 · Raag Soohee
  • Thursday, 15 February 2018 ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ Ang 949 · Raag Raamkalee
  • Wednesday, 15 February 2017 ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ Ang 564 · Raag Vadhans
  • Monday, 15 February 2016 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath
  • Sunday, 15 February 2015 ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ Ang 662 · Raag Dhanaasree
  • Saturday, 15 February 2014 ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ Ang 891 · Raag Raamkalee