ਹੁਕਮਨਾਮਾ ਸਾਹਿਬ

Hukamnama Sahib

Sunday, 16 February 2020

ਐਤਵਾਰ, ੪ ਫੱਗਣ (ਸੰਮਤ ੫੫੧ ਨਾਨਕਸ਼ਾਹੀ)

Ang 680

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥ ੧ ॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥ ੨ ॥ ੫ ॥ ੩੬ ॥

English Translation

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 ||

They believe that You are far away, but You, O God, are near at hand. Looking around, this way and that, the greedy people come and go. || Pause ||

As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Source: SGPC Official · Read Ang 680 in Sri Guru Granth Sahib Ji

On this day in earlier years

  • Saturday, 16 February 2019 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ Ang 666 · Raag Dhanaasree
  • Friday, 16 February 2018 ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ Ang 647 · Raag Sorath
  • Thursday, 16 February 2017 ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ Ang 794 · Raag Soohee
  • Tuesday, 16 February 2016 ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ Ang 790 · Raag Soohee
  • Monday, 16 February 2015 ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥ Ang 453 · Raag Aasaa
  • Sunday, 16 February 2014 ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ Ang 630 · Raag Sorath