ਹੁਕਮਨਾਮਾ ਸਾਹਿਬ

Hukamnama Sahib

Tuesday, 18 February 2020

ਮੰਗਲਵਾਰ, ੬ ਫੱਗਣ (ਸੰਮਤ ੫੫੧ ਨਾਨਕਸ਼ਾਹੀ)

Ang 612 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥

charan kamal siau jaa kaa man leenaa se jan tirapat aghaiee ||

ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥

gun amol jis ridhai na vasiaa te nar tirasan tirakhaiee ||1||

ਹਰਿ ਆਰਾਧੇ ਅਰੋਗ ਅਨਦਾਈ ॥

har aaraadhe arog anadhaiee ||

ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥

jis no visarai meraa raam sanehee tis laakh bedhan jan aaiee || rahaau ||

ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥

jeh jan oT gahee prabh teree se sukhe'ee prabh sarane ||

ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥

jeh nar bisariaa purakh bidhaataa te dhukheeaa meh ganane ||2||

ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥

jeh gur maan prabhoo liv laiee teh mahaa ana(n)dh ras kariaa ||

ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥

jeh prabhoo bisaar gur te bemukhaiee te narak ghor meh pariaa ||3||

ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥

jit ko laiaa tit hee laagaa taiso hee varataaraa ||

ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

naanak seh pakaree sa(n)tan kee ridhai bhe magan charanaaraa ||4||4||15||

English Translation

SORAT’H, FIFTH MEHL:

Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 ||

Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause ||

Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 ||

One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 ||

As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ । ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।੧।

ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ । ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲੀਫ਼ਾਂ ਆ ਪੈਂਦੀਆਂ ਹਨ।ਰਹਾਉ।

ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ । ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ । ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ।੩।

ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ । ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ।੪।੪।੧੫।

Source: SGPC Official; BaniDB · Read Ang 612 in Sri Guru Granth Sahib Ji

On this day in earlier years

  • Monday, 18 February 2019 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 709 · Raag Jaithsree
  • Sunday, 18 February 2018 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Saturday, 18 February 2017 ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ Ang 529 · Raag Dayv Gandhaaree
  • Thursday, 18 February 2016 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Wednesday, 18 February 2015 ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ Ang 553 · Raag Bihaagraa
  • Tuesday, 18 February 2014 ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ Ang 626 · Raag Sorath