ਹੁਕਮਨਾਮਾ ਸਾਹਿਬ

Hukamnama Sahib

Wednesday, 04 March 2020

ਬੁੱਧਵਾਰ, ੨੧ ਫੱਗਣ (ਸੰਮਤ ੫੫੧ ਨਾਨਕਸ਼ਾਹੀ)

Ang 823 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਐਸੇ ਕਾਹੇ ਭੂਲਿ ਪਰੇ ॥

aaise kaahe bhool pare ||

ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥

kareh karaaveh mookar paaveh pekhat sunat sadhaa sa(n)g hare ||1|| rahaau ||

ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥

kaach bihaajhan ka(n)chan chhaaddan bairee sa(n)g het saajan tiaag khare ||

ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥

hovan kauraa anahovan meeThaa bikhiaa meh lapaTai jare ||1||

ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥

a(n)dh koop meh pario paraanee bharam gubaar moh ba(n)dh pare ||

ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

kahu naanak prabh hot dhiaaraa gur bheTai kaaddai baeh fare ||2||10||96||

English Translation

BILAAVAL, FIFTH MEHL:

Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause ||

You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 ||

The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ।

ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ)।੧।

ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ—ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।

Source: SGPC Official; BaniDB · Read Ang 823 in Sri Guru Granth Sahib Ji

On this day in earlier years

  • Monday, 04 March 2019 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 696 · Raag Dhanaasree
  • Sunday, 04 March 2018 ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ Ang 826 · Raag Bilaaval
  • Saturday, 04 March 2017 ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ Ang 672 · Raag Dhanaasree
  • Friday, 04 March 2016 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Wednesday, 04 March 2015 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Tuesday, 04 March 2014 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree