ਹੁਕਮਨਾਮਾ ਸਾਹਿਬ

Hukamnama Sahib

Saturday, 14 March 2020

ਸ਼ਨਿਚਰਵਾਰ, ੧ ਚੇਤ (ਸੰਮਤ ੫੫੨ ਨਾਨਕਸ਼ਾਹੀ)

Ang 748 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥

mahaa agan te tudh haath dhe raakhe pe teree saranaiee ||

ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥

teraa maan taan ridh a(n)tar hor dhoojee aas chukaiee ||1||

ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥

mere raam rai tudh chit aaiaai ubare ||

ਤੇਰੀ ਟੇਕ ਭਰਵਾਸਾ ਤੁਮੑਰਾ ਜਪਿ ਨਾਮੁ ਤੁਮੑਾਰਾ ਉਧਰੇ ॥੧॥ ਰਹਾਉ ॥

teree Tek bharavaasaa tum(h)raa jap naam tum(h)aaraa udhare ||1|| rahaau ||

ਅੰਧ ਕੂਪ ਤੇ ਕਾਢਿ ਲੀਏ ਤੁਮੑ ਆਪਿ ਭਏ ਕਿਰਪਾਲਾ ॥

a(n)dh koop te kaadd le'ee tum(h) aap bhe kirapaalaa ||

ਸਾਰਿ ਸਮੑਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥

saar sam(h)aal sarab sukh dhe'ee aap kare pratipaalaa ||2||

ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥

aapanee nadhar kare paramesar ba(n)dhan kaaT chhaddaae ||

ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥

aapanee bhagat prabh aap karaiee aape sevaa laae ||3||

ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥

bharam giaa bhai moh binaase miTiaa sagal visooraa ||

ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥

naanak dhiaa karee sukhadhaatai bheTiaa satigur pooraa ||4||5||52||

English Translation

SOOHEE, FIFTH MEHL:

Giving me Your Hand, You saved me from the terrible fire, when I sought Your Sanctuary. Deep within my heart, I respect Your strength; I have abandoned all other hopes. || 1 ||

O my Sovereign Lord, when You enter my consciousness, I am saved. || 1 || Pause ||

You pulled me up out of the deep, dark pit. You have become merciful to me. You care for me, and bless me with total peace; You Yourself cherish me. || 2 ||

The Transcendent Lord has blessed me with His Glance of Grace; breaking my bonds, He has delivered me. God Himself inspires me to worship Him; He Himself inspires me to serve Him. || 3 ||

My doubts have gone, my fears and infatuations have been dispelled, and all my sorrows are gone. O Nanak, the Lord, the Giver of peace has been merciful to me. I have met the Perfect True Guru. || 4 || 5 || 52 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਰਨ ਆ ਪਏ, ਤੂੰ ਉਹਨਾਂ ਨੂੰ ਆਪਣੇ ਹੱਥ ਦੇ ਕੇ (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ ਬਚਾ ਲਿਆ । ਉਹਨਾਂ ਨੇ ਕਿਸੇ ਹੋਰ ਦੀ ਮਦਦ ਦੀ ਆਸ ਆਪਣੇ ਦਿਲੋਂ ਮੁਕਾ ਦਿੱਤੀ, ਉਹਨਾਂ ਦੇ ਹਿਰਦੇ ਵਿਚ ਤੇਰਾ ਹੀ ਮਾਣ ਤੇਰਾ ਹੀ ਸਹਾਰਾ ਬਣਿਆ ਰਹਿੰਦਾ ਹੈ।੧।

ਹੇ ਮੇਰੇ ਪ੍ਰਭੂ-ਪਾਤਿਸ਼ਾਹ! ਜੇ ਤੂੰ (ਜੀਵਾਂ ਦੇ) ਚਿੱਤ ਵਿਚ ਆ ਵੱਸੇਂ, ਤਾਂ ਉਹ (ਸੰਸਾਰ-ਸਮੁੰਦਰ ਵਿਚ) ਡੁੱਬਣੋਂ ਬਚ ਜਾਂਦੇ ਹਨ । ਉਹ ਮਨੁੱਖ ਤੇਰਾ ਨਾਮ ਜਪ ਕੇ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦੇ ਹਨ, ਉਹਨਾਂ ਨੂੰ (ਹਰ ਗੱਲੇ) ਤੇਰਾ ਹੀ ਆਸਰਾ ਤੇਰੀ ਸਹਾਇਤਾ ਦਾ ਭਰੋਸਾ ਬਣਿਆ ਰਹਿੰਦਾ ਹੈ।੧।ਰਹਾਉ।

ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਉਤੇ ਤੂੰ ਆਪ ਦਇਆਵਾਨ ਹੋ ਗਿਆ, ਤੂੰ ਉਹਨਾਂ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਖੂਹ ਵਿਚੋਂ ਕੱਢ ਲਿਆ, ਤੂੰ ਉਹਨਾਂ ਦੀ ਸਾਰ ਲੈ ਕੇ, ਉਹਨਾਂ ਦੀ ਸੰਭਾਲ ਕਰ ਕੇ ਉਹਨਾਂ ਨੂੰ ਸਾਰੇ ਸੁਖ ਬਖ਼ਸ਼ੇ । ਹੇ ਭਾਈ! ਪ੍ਰਭੂ ਆਪ ਉਹਨਾਂ ਦੀ ਪਾਲਣਾ ਕਰਦਾ ਹੈ।੨।

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਆਪਣੀ ਮੇਹਰ ਦੀ ਨਿਗਾਹ ਕਰਦਾ ਹੈ, ਉਹਨਾਂ ਦੇ (ਮੋਹ ਦੇ) ਬੰਧਨ ਕੱਟ ਕੇ ਉਹਨਾਂ ਨੂੰ ਵਿਕਾਰਾਂ ਤੋਂ ਛਡਾ ਲੈਂਦਾ ਹੈ । ਉਹਨਾਂ ਨੂੰ ਆਪ ਹੀ ਆਪਣੀ ਸੇਵਾ-ਭਗਤੀ ਵਿਚ ਜੋੜ ਲੈਂਦਾ ਹੈ । ਹੇ ਭਾਈ! ਪ੍ਰਭੂ ਨੇ ਉਹਨਾਂ ਪਾਸੋਂ ਆਪਣੀ ਭਗਤੀ ਆਪ ਹੀ ਕਰਾ ਲਈ।੩।

ਹੇ ਨਾਨਕ! ਸੁਖ ਦੇਣ ਵਾਲੇ ਪ੍ਰਭੂ ਨੇ ਜਿਨ੍ਹਾਂ ਉਤੇ ਦਇਆ ਕੀਤੀ ਉਹਨਾਂ ਨੂੰ ਪੂਰਾ ਗੁਰੂ ਮਿਲ ਪਿਆ, (ਉਹਨਾਂ ਦੇ ਅੰਦਰੋਂ) ਭਟਕਣਾ ਦੂਰ ਹੋ ਗਈ, ਉਹਨਾਂ ਦੇ ਅੰਦਰੋਂ ਮੋਹ ਅਤੇ ਹੋਰ ਸਾਰੇ ਡਰ ਨਾਸ ਹੋ ਗਏ, ਉਹਨਾਂ ਦਾ ਸਾਰਾ ਚਿੰਤਾ-ਝੋਰਾ ਮੁੱਕ ਗਿਆ।੪।੫।੫੨।

Source: SGPC Official; BaniDB · Read Ang 748 in Sri Guru Granth Sahib Ji

On this day in earlier years

  • Thursday, 14 March 2019 ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ Ang 670 · Raag Vadhans
  • Wednesday, 14 March 2018 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Tuesday, 14 March 2017 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Monday, 14 March 2016 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Saturday, 14 March 2015 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Friday, 14 March 2014 ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ Ang 584 · Raag Vadhans