ਹੁਕਮਨਾਮਾ ਸਾਹਿਬ

Hukamnama Sahib

Friday, 17 April 2020

ਸ਼ੁੱਕਰਵਾਰ, ੫ ਵੈਸਾਖ (ਸੰਮਤ ੫੫੨ ਨਾਨਕਸ਼ਾਹੀ)

Ang 823 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਐਸੇ ਕਾਹੇ ਭੂਲਿ ਪਰੇ ॥

aaise kaahe bhool pare ||

ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥

kareh karaaveh mookar paaveh pekhat sunat sadhaa sa(n)g hare ||1|| rahaau ||

ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥

kaach bihaajhan ka(n)chan chhaaddan bairee sa(n)g het saajan tiaag khare ||

ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥

hovan kauraa anahovan meeThaa bikhiaa meh lapaTai jare ||1||

ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥

a(n)dh koop meh pario paraanee bharam gubaar moh ba(n)dh pare ||

ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

kahu naanak prabh hot dhiaaraa gur bheTai kaaddai baeh fare ||2||10||96||

English Translation

BILAAVAL, FIFTH MEHL:

Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause ||

You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 ||

The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ।

ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ)।੧।

ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ—ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।

Source: SGPC Official; BaniDB · Read Ang 823 in Sri Guru Granth Sahib Ji

On this day in earlier years

  • Wednesday, 17 April 2019 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 604 · Raag Jaithsree
  • Tuesday, 17 April 2018 ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ Ang 673 · Raag Dhanaasree
  • Monday, 17 April 2017 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 634 · Raag Sorath
  • Sunday, 17 April 2016 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee
  • Friday, 17 April 2015 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Thursday, 17 April 2014 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath