ਹੁਕਮਨਾਮਾ ਸਾਹਿਬ

Hukamnama Sahib

Saturday, 25 April 2020

ਸ਼ਨਿਚਰਵਾਰ, ੧੩ ਵੈਸਾਖ (ਸੰਮਤ ੫੫੨ ਨਾਨਕਸ਼ਾਹੀ)

Ang 680 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

jatan karai maanukh ddahakaavai oh a(n)tarajaamee jaanai ||

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

paap kare kar mookar paavai bhekh karai nirabaanai ||1||

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

jaanat dhoor tumeh prabh ner ||

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

aut taakai ut te ut pekhai aavai lobhee fer || rahaau ||

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

jab lag tuTai naahee man bharamaa tab lag mukat na koiee ||

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

kahu naanak dhiaal suaamee sa(n)t bhagat jan soiee ||2||5||36||

English Translation

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 ||

They believe that You are far away, but You, O God, are near at hand. Looking around, this way and that, the greedy people come and go. || Pause ||

As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Source: SGPC Official; BaniDB · Read Ang 680 in Sri Guru Granth Sahib Ji

On this day in earlier years

  • Thursday, 25 April 2019 ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ Ang 636 · Raag Sorath
  • Wednesday, 25 April 2018 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Tuesday, 25 April 2017 ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ Ang 688 · Raag Dhanaasree
  • Monday, 25 April 2016 ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ Ang 457 · Raag Aasaa
  • Saturday, 25 April 2015 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee
  • Friday, 25 April 2014 ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ Ang 748 · Raag Soohee