ਹੁਕਮਨਾਮਾ ਸਾਹਿਬ

Hukamnama Sahib

Wednesday, 30 September 2020

ਬੁੱਧਵਾਰ, ੧੫ ਅੱਸੂ (ਸੰਮਤ ੫੫੨ ਨਾਨਕਸ਼ਾਹੀ)

Ang 740 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

gur kai bachan ridhai dhiaan dhaaree ||

ਰਸਨਾ ਜਾਪੁ ਜਪਉ ਬਨਵਾਰੀ ॥੧॥

rasanaa jaap japau banavaaree ||1||

ਸਫਲ ਮੂਰਤਿ ਦਰਸਨ ਬਲਿਹਾਰੀ ॥

safal moorat dharasan balihaaree ||

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

charan kamal man praan adhaaree ||1|| rahaau ||

ਸਾਧਸੰਗਿ ਜਨਮ ਮਰਣ ਨਿਵਾਰੀ ॥

saadhasa(n)g janam maran nivaaree ||

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

a(n)mirat kathaa sun karan adhaaree ||2||

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

kaam karodh lobh moh tajaaree ||

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

dhiraR naam dhaan isanaan suchaaree ||3||

ਕਹੁ ਨਾਨਕ ਇਹੁ ਤਤੁ ਬੀਚਾਰੀ ॥

kahu naanak ih tat beechaaree ||

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

raam naam jap paar utaaree ||4||12||18||

English Translation

SOOHEE, FIFTH MEHL:

Within my heart, I meditate on the Word of the Guru’s Teachings. With my tongue, I chant the Chant of the Lord. || 1 ||

The image of His vision is fruitful; I am a sacrifice to it. His Lotus Feet are the Support of the mind, the Support of the very breath of life. || 1 || Pause ||

In the Saadh Sangat, the Company of the Holy, the cycle of birth and death is ended. To hear the Ambrosial Sermon is the support of my ears. || 2 ||

I have renounced sexual desire, anger, greed and emotional attachment. I have enshrined the Naam within myself, with charity, true cleansing and righteous conduct. || 3 ||

Says Nanak, I have contemplated this essence of reality; chanting the Name of the Lord, I am carried across. || 4 || 12 || 18 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।

ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩।

ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

Source: SGPC Official; BaniDB · Read Ang 740 in Sri Guru Granth Sahib Ji

On this day in earlier years

  • Monday, 30 September 2019 ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ Ang 817 · Raag Bilaaval
  • Sunday, 30 September 2018 ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ Ang 792 · Raag Soohee
  • Saturday, 30 September 2017 ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ Ang 733 · Raag Soohee
  • Friday, 30 September 2016 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ Ang 670 · Raag Dhanaasree
  • Wednesday, 30 September 2015 ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥ Ang 896 · Raag Raamkalee
  • Tuesday, 30 September 2014 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree