ਹੁਕਮਨਾਮਾ ਸਾਹਿਬ

Hukamnama Sahib

Saturday, 07 November 2020

ਸ਼ਨਿੱਚਰਵਾਰ, ੨੨ ਕੱਤਕ (ਸੰਮਤ ੫੫੨ ਨਾਨਕਸ਼ਾਹੀ)

Ang 733 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ਘਰੁ ੬

soohee mahalaa chauthhaa ghar chhayvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥

neech jaat har japatiaa utam padhavee pai ||

ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

poochhahu bidhar dhaasee sutai kisan utariaa ghar jis jai ||1||

ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥

har kee akath kathaa sunahu jan bhaiee jit sahasaa dhookh bhookh sabh leh jai ||1|| rahaau ||

ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥

ravidhaas chamaar usatat kare har keerat nimakh ik gai ||

ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

patit jaat utam bhiaa chaar varan pe pag aai ||2||

ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥

naamadhea preet lagee har setee lok chheepaa kahai bulai ||

ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥

khatree braahaman piTh dhe chhodde har naamadheau leeaa mukh lai ||3||

ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥

jitane bhagat har sevakaa mukh aThasaTh teerath tin tilak kaddai ||

ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

jan naanak tin kau anadhin parase je kirapaa kare har rai ||4||1||8||

English Translation

SOOHEE, FOURTH MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

When someone of low social class chants the Lord’s Name, he obtains the state of highest dignity. Go and ask Bidar, the son of a maid; Krishna himself stayed in his house. || 1 ||

Listen, O humble Siblings of Destiny, to the Unspoken Speech of the Lord; it removes all anxiety, pain and hunger. || 1 || Pause ||

Ravi Daas, the leather-worker, praised the Lord, and sang the Kirtan of His Praises each and every instant. Although he was of low social status, he was exalted and elevated, and people of all four castes came and bowed at his feet. || 2 ||

Naam Dayv loved the Lord; the people called him a fabric dyer. The Lord turned His back on the high-class Kh’shaatriyas and Brahmins, and showed His face to Naam Dayv. || 3 ||

All of the devotees and servants of the Lord have the tilak, the ceremonial mark, applied to their foreheads at the sixty-eight sacred shrines of pilgrimage. Servant Nanak shall touch their feet night and day, if the Lord, the King, grants His Grace. || 4 || 1 || 8 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਨੀਵੀਂ ਜਾਤਿ ਵਾਲਾ ਮਨੁੱਖ ਭੀ ਪਰਮਾਤਮਾ ਦਾ ਨਾਮ ਜਪਣ ਨਾਲ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ (ਜੇ ਯਕੀਨ ਨਹੀਂ ਆਉਂਦਾ, ਤਾਂ ਕਿਸੇ ਪਾਸੋਂ) ਦਾਸੀ ਦੇ ਪੁੱਤਰ ਬਿਦਰ ਦੀ ਗੱਲ ਪੁੱਛ ਵੇਖੋ । ਉਸ ਬਿਦਰ ਦੇ ਘਰ ਵਿਚ ਕ੍ਰਿਸ਼ਨ ਜੀ ਜਾ ਕੇ ਠਹਿਰੇ ਸਨ।੧।

ਹੇ ਸੱਜਣੋ! ਪਰਮਾਤਮਾ ਦੀ ਅਸਚਰਜ ਸਿਫ਼ਤਿ-ਸਾਲਾਹ ਸੁਣਿਆ ਕਰੋ, ਜਿਸ ਦੀ ਬਰਕਤਿ ਨਾਲ ਹਰੇਕ ਕਿਸਮ ਦਾ ਸਹਿਮ ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਮਾਇਆ ਦੀ) ਭੁੱਖ ਮਿਟ ਜਾਂਦੀ ਹੈ।੧।ਰਹਾਉ।

ਹੇ ਭਾਈ! (ਭਗਤ) ਰਵਿਦਾਸ (ਜਾਤਿ ਦਾ) ਚਮਾਰ (ਸੀ, ਉਹ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਸੀ, ਉਹ ਹਰ ਵੇਲੇ ਪ੍ਰਭੂ ਦੀ ਕੀਰਤੀ ਗਾਂਦਾ ਰਹਿੰਦਾ ਸੀ । ਨੀਵੀਂ ਜਾਤਿ ਦਾ ਰਵਿਦਾਸ ਮਹਾਂ ਪੁਰਖ ਬਣ ਗਿਆ । ਚੌਹਾਂ ਵਰਨਾਂ ਦੇ ਮਨੁੱਖ ਉਸ ਦੇ ਪੈਰੀਂ ਆ ਕੇ ਲੱਗ ਪਏ।੨।

ਹੇ ਭਾਈ! (ਭਗਤ) ਨਾਮਦੇਵ ਦੀ ਪਰਮਾਤਮਾ ਨਾਲ ਪ੍ਰੀਤਿ ਬਣ ਗਈ । ਜਗਤ ਉਸ ਨੂੰ ਛੀਂਬਾ ਆਖ ਕੇ ਸੱਦਿਆ ਕਰਦਾ ਸੀ । ਪਰਮਾਤਮਾ ਨੇ ਖਤ੍ਰੀਆਂ ਬ੍ਰਾਹਮਣਾਂ ਨੂੰ ਪਿੱਠ ਦੇ ਦਿੱਤੀ, ਤੇ, ਨਾਮਦੇਵ ਨੂੰ ਮੱਥੇ ਲਾਇਆ ਸੀ।੩।

ਹੇ ਭਾਈ! ਪਰਮਾਤਮਾ ਦੇ ਜਿਤਨੇ ਭੀ ਭਗਤ ਹਨ, ਸੇਵਕ ਹਨ, ਉਹਨਾਂ ਦੇ ਮੱਥੇ ਉਤੇ ਅਠਾਹਠ ਤੀਰਥ ਤਿਲਕ ਲਾਂਦੇ ਹਨ (ਸਾਰੇ ਹੀ ਤੀਰਥ ਭੀ ਉਹਨਾਂ ਦਾ ਆਦਰ-ਮਾਣ ਕਰਦੇ ਹਨ) । ਹੇ ਭਾਈ! ਜੇ ਪ੍ਰਭੂ-ਪਾਤਿਸ਼ਾਹ ਮੇਹਰ ਕਰੇ, ਤਾਂ ਦਾਸ ਨਾਨਕ ਹਰ ਵੇਲੇ ਉਹਨਾਂ (ਭਗਤਾਂ ਸੇਵਕਾਂ) ਦੇ ਚਰਨ ਛੁੰਹਦਾ ਰਹੇ।੪।੧।੮।

Source: SGPC Official; BaniDB · Read Ang 733 in Sri Guru Granth Sahib Ji

On this day in earlier years

  • Thursday, 07 November 2019 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ Ang 737 · Raag Soohee
  • Wednesday, 07 November 2018 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Tuesday, 07 November 2017 ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ Ang 775 · Raag Soohee
  • Monday, 07 November 2016 ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ Ang 963 · Raag Raamkalee
  • Saturday, 07 November 2015 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Friday, 07 November 2014 ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ Ang 760 · Raag Soohee