ਹੁਕਮਨਾਮਾ ਸਾਹਿਬ

Hukamnama Sahib

Friday, 04 December 2020

ਸ਼ੁੱਕਰਵਾਰ, ੨੦ ਮੱਘਰ (ਸੰਮਤ ੫੫੨ ਨਾਨਕਸ਼ਾਹੀ)

Ang 684 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

tirapat bhiee sach bhojan khaiaa ||

ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

man tan rasanaa naam dhiaaiaa ||1||

ਜੀਵਨਾ ਹਰਿ ਜੀਵਨਾ ॥

jeevanaa har jeevanaa ||

ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

jeevan har jap saadhasa(n)g ||1|| rahaau ||

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

anik prakaaree basatr oddaae ||

ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

anadhin keeratan har gun gaae ||2||

ਹਸਤੀ ਰਥ ਅਸੁ ਅਸਵਾਰੀ ॥

hasatee rath as asavaaree ||

ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

har kaa maarag ridhai nihaaree ||3||

ਮਨ ਤਨ ਅੰਤਰਿ ਚਰਨ ਧਿਆਇਆ ॥

man tan a(n)tar charan dhiaaiaa ||

ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

har sukh nidhaan naanak dhaas paiaa ||4||2||56||

English Translation

DHANAASAREE, FIFTH MEHL:

I am satisfied and satiated, eating the food of Truth. With my mind, body and tongue, I meditate on the Naam, the Name of the Lord. || 1 ||

Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause ||

He is dressed in robes of all sorts, if he sings the Kirtan of the Lord’s Glorious Praises, day and night. || 2 ||

He rides upon elephants, chariots and horses, if he sees the Lord’s Path within his own heart. || 3 ||

Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ—ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨।

ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ)।੩।

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

Source: SGPC Official; BaniDB · Read Ang 684 in Sri Guru Granth Sahib Ji

On this day in earlier years

  • Wednesday, 04 December 2019 ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ Ang 822 · Raag Jaithsree
  • Tuesday, 04 December 2018 ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ Ang 721 · Raag Tilang
  • Monday, 04 December 2017 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Sunday, 04 December 2016 ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ Ang 612 · Raag Sorath
  • Friday, 04 December 2015 ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ Ang 571 · Raag Vadhans
  • Thursday, 04 December 2014 ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ Ang 508 · Raag Gujri