ਹੁਕਮਨਾਮਾ ਸਾਹਿਬ

Hukamnama Sahib

Thursday, 24 December 2020

ਵੀਰਵਾਰ, ੧੦ ਪੋਹ (ਸੰਮਤ ੫੫੨ ਨਾਨਕਸ਼ਾਹੀ)

Ang 703 · Raag Jaithsree · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੯ ॥

jaitasaree mahalaa nauvaa ||

ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥

har joo raakh leh pat meree ||

ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

jam ko traas bhio ur a(n)tar saran gahee kirapaa nidh teree ||1|| rahaau ||

ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥

mahaa patit mugadh lobhee fun karat paap ab haaraa ||

ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥

bhai marabe ko bisarat naahin teh chi(n)taa tan jaaraa ||1||

ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥

ke'ee upaav mukat ke kaaran dheh dhis kau uTh dhaiaa ||

ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥

ghaT hee bheetar basai nira(n)jan taa ko maram na paiaa ||2||

ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥

naahin gun naahin kachh jap tap kaun karam ab keejai ||

ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

naanak haar pario saranaagat abhai dhaan prabh dheejai ||3||2||

English Translation

JAITSREE, NINTH MEHL:

O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause ||

I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 ||

I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 ||

I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।

ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ । ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।

ਹੇ ਭਾਈ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।

ਹੇ ਨਾਨਕ! (ਆਖ—ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।

Source: SGPC Official; BaniDB · Read Ang 703 in Sri Guru Granth Sahib Ji

On this day in earlier years

  • Tuesday, 24 December 2019 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ Ang 727 · Raag Tilang
  • Monday, 24 December 2018 ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ Ang 648 · Raag Sorath
  • Sunday, 24 December 2017 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Saturday, 24 December 2016 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Thursday, 24 December 2015 ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ Ang 682 · Raag Dhanaasree
  • Wednesday, 24 December 2014 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree