ਹੁਕਮਨਾਮਾ ਸਾਹਿਬ

Hukamnama Sahib

Friday, 01 January 2021

ਸ਼ੁੱਕਰਵਾਰ, ੧੮ ਪੋਹ (ਸੰਮਤ ੫੫੨ ਨਾਨਕਸ਼ਾਹੀ)

Ang 680 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

jatan karai maanukh ddahakaavai oh a(n)tarajaamee jaanai ||

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

paap kare kar mookar paavai bhekh karai nirabaanai ||1||

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

jaanat dhoor tumeh prabh ner ||

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

aut taakai ut te ut pekhai aavai lobhee fer || rahaau ||

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

jab lag tuTai naahee man bharamaa tab lag mukat na koiee ||

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

kahu naanak dhiaal suaamee sa(n)t bhagat jan soiee ||2||5||36||

English Translation

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 ||

They believe that You are far away, but You, O God, are near at hand. Looking around, this way and that, the greedy people come and go. || Pause ||

As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Source: SGPC Official; BaniDB · Read Ang 680 in Sri Guru Granth Sahib Ji

On this day in earlier years

  • Wednesday, 01 January 2020 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ Ang 523 · Raag Gujri
  • Tuesday, 01 January 2019 ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ Ang 678
  • Monday, 01 January 2018 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree
  • Sunday, 01 January 2017 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Friday, 01 January 2016 ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ Ang 643 · Raag Sorath
  • Thursday, 01 January 2015 ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ Ang 577 · Raag Vadhans