ਹੁਕਮਨਾਮਾ ਸਾਹਿਬ

Hukamnama Sahib

Friday, 29 January 2021

ਸ਼ੁੱਕਰਵਾਰ, ੧੬ ਮਾਘ (ਸੰਮਤ ੫੫੨ ਨਾਨਕਸ਼ਾਹੀ)

Ang 719 · Raag Baihaaree · Guru Raam Daas Ji

Reading: Permalink

ਗੁਰਮੁਖੀ (Gurmukhi)

ਬੈਰਾੜੀ ਮਹਲਾ ੪ ॥

bairaaRee mahalaa chauthhaa ||

ਹਰਿ ਜਨੁ ਰਾਮ ਨਾਮ ਗੁਨ ਗਾਵੈ ॥

har jan raam naam gun gaavai ||

ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

je koiee ni(n)dh kare har jan kee apunaa gun na gavaavai ||1|| rahaau ||

ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥

jo kichh kare su aape suaamee har aape kaar kamaavai ||

ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

har aape hee mat dhevai suaamee har aape bol bulaavai ||1||

ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥

har aape pa(n)ch tat bisathaaraa vich dhaatoo pa(n)ch aap paavai ||

ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

jan naanak satigur mele aape har aape jhagar chukaavai ||2||3||

English Translation

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause ||

Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 ||

The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

Source: SGPC Official; BaniDB · Read Ang 719 in Sri Guru Granth Sahib Ji

On this day in earlier years

  • Wednesday, 29 January 2020 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Tuesday, 29 January 2019 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 740 · Raag Dhanaasree
  • Monday, 29 January 2018 ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ Ang 685 · Raag Dhanaasree
  • Sunday, 29 January 2017 ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ Ang 838 · Raag Bilaaval
  • Friday, 29 January 2016 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Thursday, 29 January 2015 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree