ਹੁਕਮਨਾਮਾ ਸਾਹਿਬ

Hukamnama Sahib

Thursday, 11 February 2021

ਵੀਰਵਾਰ, ੨੯ ਮਾਘ (ਸੰਮਤ ੫੫੨ ਨਾਨਕਸ਼ਾਹੀ)

Ang 682 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

jis kau bisarai praanapat dhaataa soiee ganahu abhaagaa ||

ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

charan kamal jaa kaa man raagio amia sarovar paagaa ||1||

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

teraa jan raam naam ra(n)g jaagaa ||

ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

aalas chheej giaa sabh tan te preetam siau man laagaa || rahaau ||

ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥

jeh jeh pekhau teh naarain sagal ghaTaa meh taagaa ||

ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

naam udhak peevat jan naanak tiaage sabh anuraagaa ||2||16||47||

English Translation

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 ||

Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause ||

Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।

ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੬।੪੭।

Source: SGPC Official; BaniDB · Read Ang 682 in Sri Guru Granth Sahib Ji

On this day in earlier years

  • Tuesday, 11 February 2020 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath
  • Monday, 11 February 2019 ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ Ang 708 · Raag Gond
  • Sunday, 11 February 2018 ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ Ang 457 · Raag Aasaa
  • Saturday, 11 February 2017 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Thursday, 11 February 2016 ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ Ang 813 · Raag Bilaaval
  • Wednesday, 11 February 2015 ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ Ang 700 · Raag Jaithsree