ਹੁਕਮਨਾਮਾ ਸਾਹਿਬ

Hukamnama Sahib

Saturday, 13 February 2021

ਸ਼ਨਿਚਰਵਾਰ, ੨ ਫੱਗਣ (ਸੰਮਤ ੫੫੨ ਨਾਨਕਸ਼ਾਹੀ)

Ang 660 · Raag Sorath · Bhagat Kabeer Ji

Reading: Permalink

ਗੁਰਮੁਖੀ (Gurmukhi)

ਸੰਤਹੁ ਮਨ ਪਵਨੈ ਸੁਖੁ ਬਨਿਆ ॥

sa(n)tahu man pavanai sukh baniaa ||

ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥

kichh jog paraapat ganiaa || rahaau ||

ਗੁਰਿ ਦਿਖਲਾਈ ਮੋਰੀ ॥

gur dhikhalaiee moree ||

ਜਿਤੁ ਮਿਰਗ ਪੜਤ ਹੈ ਚੋਰੀ ॥

jit mirag paRat hai choree ||

ਮੂੰਦਿ ਲੀਏ ਦਰਵਾਜੇ ॥

moo(n)dh le'ee dharavaaje ||

ਬਾਜੀਅਲੇ ਅਨਹਦ ਬਾਜੇ ॥੧॥

baajeeale anahadh baaje ||1||

ਕੁੰਭ ਕਮਲੁ ਜਲਿ ਭਰਿਆ ॥

ku(n)bh kamal jal bhariaa ||

ਜਲੁ ਮੇਟਿਆ ਊਭਾ ਕਰਿਆ ॥

jal meTiaa uoobhaa kariaa ||

ਕਹੁ ਕਬੀਰ ਜਨ ਜਾਨਿਆ ॥

kahu kabeer jan jaaniaa ||

ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

jau jaaniaa tau man maaniaa ||2||10||

English Translation

DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

My soul is afraid; to whom should I complain? I serve Him, who makes me forget my pains; He is the Giver, forever and ever. || 1 ||

My Lord and Master is forever new; He is the Giver, forever and ever. || 1 || Pause ||

Night and day, I serve my Lord and Master; He shall save me in the end. Hearing and listening, O my dear sister, I have crossed over. || 2 ||

O Merciful Lord, Your Name carries me across. I am forever a sacrifice to You. || 1 || Pause ||

In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 ||

Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause ||

I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 ||

O Lord Master, I am a sacrifice to Your Name, moment by moment, bit by bit. || 1 || Pause || 4 || 1 ||

ਪੰਜਾਬੀ ਵਿਆਖਿਆ (Punjabi Explanation)

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧।

ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ।

ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ।੨।

ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ।੧।ਰਹਾਉ।

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩।

ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ।

ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪।

ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।

ਰਹਾਉ ॥੪॥੧॥

Source: SGPC Official; BaniDB · Read Ang 660 in Sri Guru Granth Sahib Ji

On this day in earlier years

  • Thursday, 13 February 2020 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Wednesday, 13 February 2019 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 666 · Raag Baihaaree
  • Tuesday, 13 February 2018 ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ Ang 870 · Raag Gond
  • Monday, 13 February 2017 ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ Ang 523 · Raag Gujri
  • Saturday, 13 February 2016 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa
  • Friday, 13 February 2015 ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ Ang 735 · Raag Soohee