ਹੁਕਮਨਾਮਾ ਸਾਹਿਬ

Hukamnama Sahib

Wednesday, 31 March 2021

ਬੁੱਧਵਾਰ, ੧੮ ਚੇਤ (ਸੰਮਤ ੫੫੩ ਨਾਨਕਸ਼ਾਹੀ)

Ang 646 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥

sekhaa chauchakiaa chauvaiaa eh man ikat ghar aan ||

ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ehaR tehaR chhadd too gur kaa sabadh pachhaan ||

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥

satigur agai ddeh pau sabh kichh jaanai jaan ||

ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

aasaa manasaa jalai too hoi rahu mihamaan ||

ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

satigur kai bhaanai bhee chaleh taa dharageh paaveh maan ||

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥

naanak j naam na chetanee tin dhig painan dhig khaan ||1||

ਮਃ ੩ ॥

mahalaa teejaa ||

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥

har gun toT na aaviee keemat kahan na jai ||

ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥

naanak gurmukh har gun raveh gun meh rahai samai ||2||

ਪਉੜੀ ॥

pauRee ||

ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥

har cholee dheh savaaree kadd paidhee bhagat kar ||

ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥

har paaT lagaa adhikaiee bahu bahu bidh bhaat kar ||

ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥

koiee boojhai boojhanahaaraa a(n)tar bibek kar ||

ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥

so boojhai eh bibek jis bujhaae aap har ||

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

jan naanak kahai vichaaraa gurmukh har sat har ||11||

English Translation

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 ||

THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 ||

PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

ਪੰਜਾਬੀ ਵਿਆਖਿਆ (Punjabi Explanation)

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।

ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।

(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।੧੧।

Source: SGPC Official; BaniDB · Read Ang 646 in Sri Guru Granth Sahib Ji

On this day in earlier years

  • Tuesday, 31 March 2020 ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ Ang 686 · Raag Dhanaasree
  • Sunday, 31 March 2019 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 696 · Raag Dhanaasree
  • Saturday, 31 March 2018 ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥ Ang 965 · Raag Raamkalee
  • Friday, 31 March 2017 ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ Ang 750 · Raag Soohee
  • Thursday, 31 March 2016 ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ Ang 717 · Raag Todee
  • Tuesday, 31 March 2015 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath