ਹੁਕਮਨਾਮਾ ਸਾਹਿਬ

Hukamnama Sahib

Thursday, 17 June 2021

ਵੀਰਵਾਰ, ੩ ਹਾੜ (ਸੰਮਤ ੫੫੩ ਨਾਨਕਸ਼ਾਹੀ)

Ang 620 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਮੇਰਾ ਸਤਿਗੁਰੁ ਰਖਵਾਲਾ ਹੋਆ ॥

meraa satigur rakhavaalaa hoaa ||

ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

dhaar kirapaa prabh haath dhe raakhiaa har govidh navaa niroaa ||1|| rahaau ||

ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥

taap giaa prabh aap miTaiaa jan kee laaj rakhaiee ||

ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥

saadhasa(n)gat te sabh fal paae satigur kai bal jaa(n)iee ||1||

ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥

halat palat prabh dhovai savaare hamaraa gun avagun na beechaariaa ||

ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

aTal bachan naanak gur teraa safal kar masatak dhaariaa ||2||21||49||

English Translation

SORAT’H, FIFTH MEHL:

My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause ||

The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 ||

God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।

(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ । ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।

(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ । ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

Source: SGPC Official; BaniDB · Read Ang 620 in Sri Guru Granth Sahib Ji

On this day in earlier years

  • Wednesday, 17 June 2020 ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ Ang 729 · Raag Soohee
  • Monday, 17 June 2019 ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥ Ang 616 · Raag Gujri
  • Sunday, 17 June 2018 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Saturday, 17 June 2017 ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ Ang 692 · Raag Dhanaasree
  • Friday, 17 June 2016 ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ Ang 661 · Raag Dhanaasree
  • Wednesday, 17 June 2015 ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ Ang 704 · Raag Jaithsree