ਹੁਕਮਨਾਮਾ ਸਾਹਿਬ

Hukamnama Sahib

Wednesday, 14 July 2021

ਬੁੱਧਵਾਰ, ੩੦ ਹਾੜ (ਸੰਮਤ ੫੫੩ ਨਾਨਕਸ਼ਾਹੀ)

Ang 694 · Raag Dhanaasree · Bhagat Ravi Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਭਗਤ ਰਵਿਦਾਸ ਜੀ ਕੀ

dhanaasaree bhagat ravidhaas jee kee

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ham sar dheen dhiaal na tum sar ab pateeaar kiaa keejai ||

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

bachanee tor mor man maanai jan kau pooran dheejai ||1||

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

hau bal bal jaau ramieeaa kaarane ||

ਕਾਰਨ ਕਵਨ ਅਬੋਲ ॥ ਰਹਾਉ ॥

kaaran kavan abol || rahaau ||

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥

bahut janam bichhure the maadhau ih janam tum(h)aare lekhe ||

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

keh ravidhaas aas lag jeevau chir bhio dharasan dhekhe ||2||1||

English Translation

Dhanaasaree, Devotee Ravi Daas Jee:

One Universal Creator God. By The Grace Of The True Guru:

There is none as forlorn as I am, and none as Compassionate as You; what need is there to test us now?

May my mind surrender to Your Word; please, bless Your humble servant with this perfection. ||1||

I am a sacrifice, a sacrifice to the Lord.

O Lord, why are You silent? ||Pause||

For so many incarnations, I have been separated from You, Lord; I dedicate this life to You.

Says Ravi Daas: placing my hopes in You, I live; it is so long since I have gazed upon the Blessed Vision of Your Darshan. ||2||1||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਮਾਣਨੀਯ ਸੰਤ ਰਵਿਦਾਸ ਜੀ।

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ ।

(ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ।੧।

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ

ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ? ।ਰਹਾਉ।

ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ

ਰਵਿਦਾਸ ਆਖਦਾ ਹੈ—ਹੇ ਮਾਧੋ! ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ।੨।੧।

Source: BaniDB · Read Ang 694 in Sri Guru Granth Sahib Ji

On this day in earlier years

  • Tuesday, 14 July 2020 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Sunday, 14 July 2019 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 608 · Raag Tilang
  • Saturday, 14 July 2018 ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ Ang 616 · Raag Sorath
  • Friday, 14 July 2017 ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ Ang 917 · Raag Raamkalee
  • Thursday, 14 July 2016 ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ Ang 602 · Raag Sorath
  • Tuesday, 14 July 2015 ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ Ang 815 · Raag Bilaaval