ਹੁਕਮਨਾਮਾ ਸਾਹਿਬ

Hukamnama Sahib

Monday, 26 July 2021

ਸੋਮਵਾਰ, ੧੧ ਸਾਵਣ (ਸੰਮਤ ੫੫੩ ਨਾਨਕਸ਼ਾਹੀ)

Ang 673 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

paanee pakhaa peesau sa(n)t aagai gun govi(n)dh jas gaiee ||

ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

saas saas man naam sam(h)aarai ih bisraam nidh paiee ||1||

ਤੁਮੑ ਕਰਹੁ ਦਇਆ ਮੇਰੇ ਸਾਈ ॥

tum(h) karahu dhiaa mere saiee ||

ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

aaisee mat dheejai mere Thaakur sadhaa sadhaa tudh dhiaaiee ||1|| rahaau ||

ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥

tum(h)ree kirapaa te moh maan chhooTai binas jai bharamaiee ||

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

anadh roop ravio sabh madhe jat kat pekhau jaiee ||2||

ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥

tum(h) dhiaal kirapaal kirapaa nidh patit paavan gosaiee ||

ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥

koT sookh aana(n)dh raaj paae mukh te nimakh bulaiee ||3||

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥

jaap taap bhagat saa pooree jo prabh kai man bhaiee ||

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

naam japat tirasanaa sabh bujhee hai naanak tirapat aghaiee ||4||10||

English Translation

Dhanaasaree, Fifth Mehla:

I carry the water, wave the fan, and grind the corn for the Saints; I sing the Glorious Praises of the Lord of the Universe.

With each and every breath, my mind remembers the Naam, the Name of the Lord; in this way, it finds the treasure of peace. ||1||

Have pity on me, O my Lord and Master.

Bless me with such understanding, O my Lord and Master, that I may forever and ever meditate on You. ||1||Pause||

By Your Grace, emotional attachment and egotism are eradicated, and doubt is dispelled.

The Lord, the embodiment of bliss, is pervading and permeating in all; wherever I go, there I see Him. ||2||

You are kind and compassionate, the treasure of mercy, the Purifier of sinners, Lord of the world.

I obtain millions of joys, comforts and kingdoms, if You inspire me to chant Your Name with my mouth, even for an instant. ||3||

That alone is perfect (chanting, meditation, penance, and devotional worship service) which is pleasing to God's Mind.

Chanting the Naam, all thirst and desire is satisfied; Nanak is satisfied and fulfilled. ||4||10||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ ।

ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧।

ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ

ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ।

ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ,

ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨।

ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ

ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩।

ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ

ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

Source: BaniDB · Read Ang 673 in Sri Guru Granth Sahib Ji

On this day in earlier years

  • Sunday, 26 July 2020 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ Ang 651 · Raag Sorath
  • Friday, 26 July 2019 ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ Ang 753 · Raag Soohee
  • Thursday, 26 July 2018 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ Ang 694 · Raag Dhanaasree
  • Wednesday, 26 July 2017 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Tuesday, 26 July 2016 ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ Ang 609 · Raag Sorath
  • Sunday, 26 July 2015 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans