ਹੁਕਮਨਾਮਾ ਸਾਹਿਬ

Hukamnama Sahib

Thursday, 05 August 2021

ਵੀਰਵਾਰ, ੨੧ ਸਾਵਣ (ਸੰਮਤ ੫੫੩ ਨਾਨਕਸ਼ਾਹੀ)

Ang 666 · Raag Dhanaasree · Guru Raam Daas Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੪ ਘਰੁ ੧ ਚਉਪਦੇ

dhanaasaree mahalaa chauthhaa ghar pehilaa chaupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥

jo har seveh sa(n)t bhagat tin ke sabh paap nivaaree ||

ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ham uoopar kirapaa kar suaamee rakh sa(n)gat tum ju piaaree ||1||

ਹਰਿ ਗੁਣ ਕਹਿ ਨ ਸਕਉ ਬਨਵਾਰੀ ॥

har gun keh na sakau banavaaree ||

ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥

ham paapee paathar neer ddubat kar kirapaa paakhan ham taaree || rahaau ||

ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥

janam janam ke laage bikh morachaa lag sa(n)gat saadh savaaree ||

ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥

jiau ka(n)chan baisa(n)tar taio mal kaaTee kaTit utaaree ||2||

ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥

har har japan japau dhin raatee jap har har har ur dhaaree ||

ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥

har har har aaukhadh jag pooraa jap har har haumai maaree ||3||

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥

har har agam agaadh bodh apara(n)par purakh apaaree ||

ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

jan kau kirapaa karahu jagajeevan jan naanak paij savaaree ||4||1||

English Translation

Dhanaasaree, Fourth Mehla, First House, Chau-Padhay:

One Universal Creator God. By The Grace Of The True Guru:

Those Saints and devotees who serve the Lord have all their sins washed away.

Have Mercy on me, O Lord and Master, and keep me in the Sangat, the Congregation that You love. ||1||

I cannot even speak the Praises of the Lord, the Gardener of the world.

We are sinners, sinking like stones in water; grant Your Grace, and carry us stones across. ||Pause||

The rust of poison and corruption from countless incarnations sticks to us; joining the Saadh Sangat, the Company of the Holy, it is cleaned away.

It is just like gold, which is heated in the fire, to remove the impurities from it. ||2||

I chant the chant of the Name of the Lord, day and night; I chant the Name of the Lord, Har, Har, Har, and enshrine it within my heart.

The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. ||3||

The Lord, Har, Har, is unapproachable, of unfathomable wisdom, unlimited, all-powerful and infinite.

Show Mercy to Your humble servant, O Life of the world, and save the honor of servant Nanak. ||4||1||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਚੌਥੀ ਪਾਤਿਸ਼ਾਹੀ। ਚਉਪਦੇ।

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ ।

ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧।

ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ

ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ

ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ।

ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ,

ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ

। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩।

ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ

ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੰੁਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

Source: BaniDB · Read Ang 666 in Sri Guru Granth Sahib Ji

On this day in earlier years

  • Wednesday, 05 August 2020 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Monday, 05 August 2019 ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ Ang 692 · Raag Dhanaasree
  • Sunday, 05 August 2018 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Saturday, 05 August 2017 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Friday, 05 August 2016 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Wednesday, 05 August 2015 ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ Ang 749 · Raag Soohee