ਹੁਕਮਨਾਮਾ ਸਾਹਿਬ

Hukamnama Sahib

Wednesday, 11 August 2021

ਬੁੱਧਵਾਰ, ੨੭ ਸਾਵਣ (ਸੰਮਤ ੫੫੩ ਨਾਨਕਸ਼ਾਹੀ)

Ang 666 · Raag Dhanaasree · Guru Amar Daas Ji

Reading: Permalink

ਗੁਰਮੁਖੀ (Gurmukhi)

ਰਾਗੁ ਧਨਾਸਿਰੀ ਮਹਲਾ ੩ ਘਰੁ ੪

raag dhanaasiree mahalaa teejaa ghar chauthhaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ham bheekhak bhekhaaree tere too nij pat hai dhaataa ||

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

hoh dhaiaal naam dheh ma(n)gat jan ka(n)au sadhaa rahau ra(n)g raataa ||1||

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ha(n)au balihaarai jaau saache tere naam viTahu ||

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

karan kaaran sabhanaa kaa eko avar na dhoojaa koiee ||1|| rahaau ||

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

bahute fer pe kirapan kau ab kichh kirapaa keejai ||

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

hoh dhiaal dharasan dheh apunaa aaisee bakhas kareejai ||2||

ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥

bhanat naanak bharam paT khool(h)e gur parasaadhee jaaniaa ||

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

saachee liv laagee hai bheetar satigur siau man maaniaa ||3||1||9||

English Translation

Raag Dhanaasaree, Third Mehla, Fourth House:

One Universal Creator God. By The Grace Of The True Guru:

I am just a poor beggar of Yours; You are Your Own Lord Master, You are the Great Giver.

Be Merciful, and bless me, a humble beggar, with Your Name, so that I may forever remain imbued with Your Love. ||1||

I am a sacrifice to Your Name, O True Lord.

The One Lord is the Cause of causes; there is no other at all. ||1||Pause||

I was wretched; I wandered through so many cycles of reincarnation. Now, Lord, please bless me with Your Grace.

Be merciful, and grant me the Blessed Vision of Your Darshan; please grant me such a gift. ||2||

Prays Nanak, the shutters of doubt have been opened wide; by Guru's Grace, I have come to know the Lord.

I am filled to overflowing with true love; my mind is pleased and appeased by the True Guru. ||3||1||9||

ਪੰਜਾਬੀ ਵਿਆਖਿਆ (Punjabi Explanation)

ਰਾਗ ਧਨਾਸਰੀ ਤੀਜੀ ਪਾਤਿਸ਼ਾਹੀ।

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਰਹਿਮਤ ਸਦਕਾ ਉਹ ਪਾਇਆ ਜਾਂਦਾ ਹੈ।

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ

ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧।

ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ

ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।

ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ

ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨।

ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ ।

ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

Source: BaniDB · Read Ang 666 in Sri Guru Granth Sahib Ji

On this day in earlier years

  • Tuesday, 11 August 2020 ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ Ang 541 · Raag Bihaagraa
  • Sunday, 11 August 2019 ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ Ang 571 · Raag Gond
  • Saturday, 11 August 2018 ਨੀਚਹੁ ਨੀਚੁ ਨੀਚੁ ਅਤਿ ਨਾਨੑਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥ Ang 529 · Raag Dayv Gandhaaree
  • Friday, 11 August 2017 ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ Ang 836 · Raag Bilaaval
  • Thursday, 11 August 2016 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Tuesday, 11 August 2015 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree