ਹੁਕਮਨਾਮਾ ਸਾਹਿਬ

Hukamnama Sahib

Saturday, 28 August 2021

ਸ਼ਨਿੱਚਰਵਾਰ, ੧੩ ਭਾਦੋਂ (ਸੰਮਤ ੫੫੩ ਨਾਨਕਸ਼ਾਹੀ)

Ang 727 · Raag Tilang · Bhagat Kabeer Ji

Reading: Permalink

ਗੁਰਮੁਖੀ (Gurmukhi)

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

tila(n)g baanee bhagataa kee kabeer jee

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

bedh kateb ifataraa bhaiee dhil kaa fikar na jai ||

ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

Tuk dham karaaree jau karahu haajir hajoor khudhai ||1||

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

ba(n)dhe khoj dhil har roj naa fir paresaanee maeh ||

ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥

eeh ju dhuneeaa sihar melaa dhasatageeree naeh ||1|| rahaau ||

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

dharog paR paR khusee hoi bekhabar baadh bakaeh ||

ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

hak sach khaalak khalak miaane siaam moorat naeh ||2||

ਅਸਮਾਨ ਮੵਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

asamaan miyeaane laha(n)g dhareeaa gusal karadhan boodh ||

ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥

kar fakar dhaim lai chasame jeh tahaa maujoodh ||3||

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥

alaeh paaka(n) paak hai sak karau je dhoosar hoi ||

ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

kabeer karam kareem kaa uh karai jaanai soi ||4||1||

English Translation

Tilang, The Word Of Devotee Kabeer Jee:

One Universal Creator God. By The Grace Of The True Guru:

The Vedas and the Scriptures are only make-believe, O Siblings of Destiny; they do not relieve the anxiety of the heart.

If you will only center yourself on the Lord, even for just a breath, then you shall see the Lord face-to-face, present before you. ||1||

O human being, search your own heart every day, and do not wander around in confusion.

This world is just a magic-show; no one will be holding your hand. ||1||Pause||

Reading and studying falsehood, people are happy; in their ignorance, they speak nonsense.

The True Creator Lord is diffused into His creation; He is not just the dark-skinned Krishna of legends. ||2||

Through the Tenth Gate, the stream of nectar flows; take your bath in this.

Serve the Lord forever; use your eyes, and see Him ever-present everywhere. ||3||

The Lord is the purest of the pure; only through doubt could there be another.

O Kabeer, mercy flows from the Merciful Lord; He alone knows who acts. ||4||1||

ਪੰਜਾਬੀ ਵਿਆਖਿਆ (Punjabi Explanation)

ਤਿਲੰਕ ਸ਼ਬਦ ਭਗਤਾਂ ਦੇ। ਮਹਾਰਾਜ ਕਬੀਰ ਜੀ।

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੰੁਦਾ ।

ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।

ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ

ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ।

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ

(ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ

ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩।

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ

ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

Source: BaniDB · Read Ang 727 in Sri Guru Granth Sahib Ji

On this day in earlier years

  • Friday, 28 August 2020 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Wednesday, 28 August 2019 ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ Ang 684 · Raag Dhanaasree
  • Tuesday, 28 August 2018 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Monday, 28 August 2017 ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ Ang 706 · Raag Jaithsree
  • Sunday, 28 August 2016 ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ Ang 916 · Raag Raamkalee
  • Friday, 28 August 2015 ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ Ang 711 · Raag Todee