ਹੁਕਮਨਾਮਾ ਸਾਹਿਬ

Hukamnama Sahib

Thursday, 02 September 2021

ਵੀਰਵਾਰ, ੧੮ ਭਾਦੋਂ (ਸੰਮਤ ੫੫੩ ਨਾਨਕਸ਼ਾਹੀ)

Ang 619 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

hamaree ganat na ganeeaa kaiee apanaa biradh pachhaan ||

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

haath dhei raakhe kar apune sadhaa sadhaa ra(n)g maan ||1||

ਸਾਚਾ ਸਾਹਿਬੁ ਸਦ ਮਿਹਰਵਾਣ ॥

saachaa saahib sadh miharavaan ||

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

ba(n)dh paiaa merai satigur poorai hoiee sarab kaliaan || rahaau ||

ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

jeeau pai pi(n)dd jin saajiaa dhitaa painan khaan ||

ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

apane dhaas kee aap paij raakhee naanak sadh kurabaan ||2||16||44||

English Translation

Sorat'h, Fifth Mehla:

He did not take my accounts into account; such is His forgiving nature.

He gave me His hand, and saved me and made me His own; forever and ever, I enjoy His Love. ||1||

The True Lord and Master is forever merciful and forgiving.

My Perfect Guru has bound me to Him, and now, I am in absolute ecstasy. ||Pause||

The One who fashioned the body and placed the soul within, who gives you clothing and nourishment

- He Himself preserves the honor of His slaves. Nanak is forever a sacrifice to Him. ||2||16||44||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ,

(ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧।

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ,

(ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ।

ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ,

ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

Source: BaniDB · Read Ang 619 in Sri Guru Granth Sahib Ji

On this day in earlier years

  • Wednesday, 02 September 2020 ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ Ang 709 · Raag Jaithsree
  • Monday, 02 September 2019 ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ Ang 690 · Raag Dhanaasree
  • Sunday, 02 September 2018 ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ Ang 560 · Raag Vadhans
  • Saturday, 02 September 2017 ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ Ang 474 · Raag Aasaa
  • Friday, 02 September 2016 ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ Ang 664 · Raag Dhanaasree
  • Wednesday, 02 September 2015 ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ Ang 722 · Raag Tilang